- ਕਿਹਾ, ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦਾ ਲਾਹਾ ਲੈਣ
ਹੁਸ਼ਿਆਰਪੁਰ, 16 ਫਰਵਰੀ:ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ 20 ਫਰਵਰੀ ਤੋਂ 10 ਮਾਰਚ ਤੱਕ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਪਹਿਲੇ ਰਾਜ ਪੱਧਰੀ ਰੁਜ਼ਗਾਰ ਮੇਲੇ ਦੀ ਸਫ਼ਲਤਾ ਤੋਂ ਬਾਅਦ ਹੁਣ ਇਹ ਦੂਸਰਾ ਰਾਜ ਪੱਧਰੀ ਰੁਜ਼ਗਾਰ ਮੇਲਾ ਸਰਕਾਰ ਵਲੋਂ ਸੂਬੇ ਵਿੱਚ ਲਗਾਇਆ ਜਾ ਰਿਹਾ ਹੈ। ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਹਿੱਸਾ ਲੈਣ ਲਈ 18 ਫਰਵਰੀ ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਰੁਜ਼ਗਾਰ ਮੇਲਿਆਂ ਦੀ ਇਸ ਲੜੀ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 27 ਫਰਵਰੀ ਤੋਂ 7 ਮਾਰਚ ਤੱਕ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਕਰਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਨੌਕਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ 27 ਫਰਵਰੀ ਤੋਂ 7 ਮਾਰਚ ਤੱਕ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਰੁਜ਼ਗਾਰ ਮੇਲੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਲਗਾਏ ਜਾਣਗੇ ਅਤੇ ਅਜਿਹਾ ਉਪਰਾਲਾ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 20 ਫਰਵਰੀ ਤੋਂ 10 ਮਾਰਚ ਤੱਕ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਮੇਲਿਆਂ ਵਿੱਚ ਹਿੱਸਾ ਲੈਣ ਲਈ 18 ਫਰਵਰੀ ਤੱਕ www.ghargharrozgar.punjab.gov.in 'ਤੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀ ਜਸਵੰਤ ਰਾਏ ਨਾਲ 98725-69068 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਲਾਹਾ ਲੈਣ।
No comments:
Post a Comment