ਹੁਸ਼ਿਆਰਪੁਰ, 10 ਫਰਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜਸਟਿਸ ਟੀ.ਪੀ.ਐਸ. ਮਾਨ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਜੀ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿੱਚ ਸਾਲ 2018 ਦੀ ਪਹਿਲੀ ਕੌਮੀ ਲੋਕ
ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸਜ ਅੰਡਰ ਸੈਕਸ਼ਨ 138 (ਪੈਡਿੰਗ ਅਤੇ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਅਤੇ ਲੇਬਰ ਡਿਸਪਿਊਟ ਕੇਸਜ਼), ਐਮ.ਏ.ਸੀ. ਟੀ. ਕੇਸਜ਼, ਇਲੈਕਟ੍ਰੀਸਿਟੀ ਅਤੇ ਵਾਟਰ ਬਿਲਜ਼, ਮੈਟਰੀਮੋਨੀਅਲ ਡਿਸਪਿਊਟਜ਼ ਕੇਸ ਸਮੇਤ ਬਾਕੀ ਸਿਵਲ ਡਿਸਪਿਊਟਸ ਸਬੰਧੀ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਹੁਸ਼ਿਆਰਪੁਰ ਵਿਖੇ 7 ਬੈਂਚ, ਗੜ੍ਹਸ਼ੰਕਰ, ਮੁਕੇਰੀਆਂ ਅਤੇ ਦਸੂਹਾ ਵਿਖੇ 1-1 ਬੈਂਚ ਦਾ ਗਠਨ ਕੀਤਾ ਗਿਆ। ਜ਼ਿਲ੍ਹਾ ਹੁਸ਼ਿਆਰਪੁਰ ਦੀ ਕੌਮੀ ਲੋਕ ਅਦਾਲਤ ਵਿੱਚ 2166 ਕੇਸਾਂ ਦੀ ਸੁਣਵਾਈ ਹੋਈ ਅਤੇ 646 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ ਅਤੇ ਕੁੱਲ 5,20,37,522 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੇਸ ਲੋਕ ਅਦਾਲਤਾਂ ਵਿੱਚ ਲਿਆਉਣ ਅਤੇ ਇਸ ਨਾਲ ਸਮੇਂ ਤੇ ਧਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਲੋਕ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ। ਇਸ ਮੌਕੇ ਜੱਜ ਸਾਹਿਬਾਨ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਆਰ.ਪੀ.ਧੀਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
No comments:
Post a Comment