- ਹੁਣ ਤੱਕ 10 ਹਜ਼ਾਰ ਤੋਂ ਵੱਧ ਦਾਨੀ ਸੱਜਣ ਬਣ ਚੁੱਕੇ ਹਨ 'ਸਮਰਪਣ' ਦੇ ਮੈਂਬਰ
ਹੁਸ਼ਿਆਰਪੁਰ, 22 ਫਰਵਰੀ : ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਿੱਖਿਆ ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਲਈ ਪਿੰਡ ਸੱਜਣਾਂ ਦੇ 25 ਤੋਂ ਵੱਧ ਨਿਵਾਸੀਆਂ ਨੇ ਪਰਚੀਆਂ ਕਟਵਾ ਕੇ ਇਸ ਜਨ-ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ ਹੈ। ਹੁਣ ਤੱਕ 10 ਹਜ਼ਾਰ ਤੋਂ ਵੱਧ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ ਅਤੇ ਇਨ੍ਹਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦਾਨੀ ਸੱਜਣਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ 'ਸਮਰਪਣ' ਪ੍ਰੋਜੈਕਟ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ, ਜਿਸ ਲਈ ਭਾਰੀ ਗਿਣਤੀ ਵਿੱਚ 'ਸਮਰਪਣ' ਨਾਲ ਦਾਨੀ ਸੱਜਣਾਂ ਦਾ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਲਈ ਇਕ ਮਿਸਾਲ ਹੋਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ 10 ਹਜ਼ਾਰ ਤੋਂ ਵੱਧ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ ਅਤੇ ਇਨ੍ਹਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਬੁੱਧੀਜੀਵੀ ਵਿਅਕਤੀਆਂ ਨਾਲ ਕੀਤੇ ਵਿਚਾਰ-ਵਟਾਂਦਰੇ ਉਪਰੰਤ ਸਮਰਪਣ ਸਕੀਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਸਰਕਾਰੀ ਸਕੂਲਾਂ ਨੂੰ ਇਕ ਨਵੀਂ ਦਿੱਖ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਇਕੱਤਰ ਸਿੱਖਿਆ ਸਹਾਇਤਾ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ।
ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੋਂ ਸਾਬਤ ਹੋਵੇਗਾ ਕਿ ਉਹ 'ਸਮਰਪਣ' ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕੀਤਾ ਜਾ ਸਕੇ।
ਇਸ ਦੌਰਾਨ ਪਿੰਡ ਸੱਜਣਾਂ ਦੇ ਪਰਵਿੰਦਰ ਸਿੰਘ, ਜਸਵੀਰ ਸਿੰਘ, ਹਰਦੀਪ ਸਿੰਘ, ਇਕਬਾਲਜੀਤ ਸਿੰਘ, ਹਰਮਨਪ੍ਰੀਤ ਸਿੰਘ, ਗਗਨਜੀਤ ਸਿੰਘ, ਦਵਿੰਦਰ ਸਿੰਘ, ਕਮਲਜੀਤ ਸਿੰਘ, ਤੀਰਥ ਰਾਮ, ਅਰਜੋਤ ਸਿੰਘ, ਕੀਰਤਨ ਸਿੰਘ, ਤਜਿੰਦਰ ਸਿੰਘ, ਬਲਪ੍ਰੀਤ ਸਿੰਘ, ਅਮਨਦੀਪ ਕੌਰ ਅਤੇ ਰਵਜੋਤ ਕੌਰ ਸਮੇਤ 25 ਪਿੰਡ ਵਾਸੀਆਂ ਨੇ 'ਸਮਰਪਣ' ਪ੍ਰੋਜੈਕਟ ਲਈ ਪਰਚੀਆਂ ਕਟਵਾ ਕੇ ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਨੂੰ ਸੌਂਪੀਆਂ।
No comments:
Post a Comment