- ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 1 ਫਰਵਰੀ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਮਗਨਰੇਗਾ ਤਹਿਤ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਹ ਅੱਜ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ ਦੌਰਾਨ ਮਗਨਰੇਗਾ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵਲੋਂ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਮਗਨਰੇਗਾ ਅਧੀਨ ਵੀ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਨਵੇਂ ਪ੍ਰੋਜੈਕਟਾਂ ਦੀ ਚੋਣ ਕਰਕੇ ਵੱਧ ਤੋਂ ਵੱਧ ਕੰਮ ਮਗਨਰੇਗਾ ਤਹਿਤ ਕਰਵਾਉਣ ਨੂੰ ਤਰਜ਼ੀਹ ਦੇਣ।
ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜੰਗਲਾਤ ਵਿਭਾਗ, ਡਰੇਨੇਜ਼ ਵਿਭਾਗ ਤੋਂ ਇਲਾਵਾ ਬਾਕੀ ਵਿਭਾਗ ਜਿਨ੍ਹਾਂ ਨੂੰ ਵੱਖ-ਵੱਖ ਕੰਮਾਂ ਲਈ ਲੇਬਰ ਦੀ ਜ਼ਰੂਰਤ ਪੈਂਦੀ ਹੈ, ਉਹ ਵੱਧ ਤੋਂ ਵੱਧ ਕੰਮ ਮਗਨਰੇਗਾ ਤਹਿਤ ਕਰਵਾਉਣ। ਉਨ੍ਹਾਂ ਕਿਹਾ ਕਿ ਮਗਨਰੇਗਾ ਤਹਿਤ ਕੰਮ ਕਰਵਾਉਣ ਨਾਲ ਜਿਥੇ ਪਿੰਡਾਂ ਵਿੱਚ ਲੋੜਵੰਦਾਂ ਨੂੰ ਰੁਜ਼ਗਾਰ ਪ੍ਰਾਪਤ ਹੁੰਦਾ ਹੈ, ਉਥੇ ਵੱਖ-ਵੱਖ ਵਿਕਾਸ ਕਾਰਜ ਵੀ ਨੇਪਰੇ ਚਾੜ੍ਹੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਹਿਕਮਿਆਂ ਵਲੋਂ ਕੀਤੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕੰਢੀ ਕੈਨਾਲ ਸਰਕਲ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੰਢੀ ਏਰੀਏ ਵਿੱਚ ਪਾਣੀ ਦੀ ਸਹੂਲਤ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਾਪ੍ਰਵਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਖੁਦ ਕੰਢੀ ਏਰੀਏ ਦਾ ਦੌਰਾ ਕਰਕੇ ਆਮ ਜਨਤਾ ਤੋਂ ਇਸ ਸਬੰਧੀ ਜਾਣਕਾਰੀ ਵੀ ਹਾਸਲ ਕਰਨਗੇ ਕਿ ਇਸ ਇਲਾਕੇ ਵਿੱਚ ਪਾਣੀ ਸੁਚਾਰੂ ਢੰਗ ਨਾਲ ਪਹੁੰਚ ਰਿਹਾ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇਸ ਲਈ ਸਬੰਧਤ ਅਧਿਕਾਰੀਆਂ ਵਲੋਂ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਐਸ.ਸੀਜ਼, ਐਕਸੀਅਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
No comments:
Post a Comment