- ਵਿਜੀਲੈਂਸ ਵਿਭਾਗ ਨੇ ਸੈਮੀਨਾਰ ਲਗਾ ਕੀਤਾ ਜਾਗਰੂਕ
ਹੁਸ਼ਿਆਰਪੁਰ, 15 ਫਰਵਰੀ:ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਓਰੋ ਜਲੰਧਰ ਰੇਂਜ਼ ਸ੍ਰੀ ਦਿਲਜਿੰਦਰ ਸਿੰਘ ਢਿਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਓਰੋ ਯੂਨਿਟ ਵਲੋਂ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਪਿੰਡ ਬਸੀ ਜੌੜਾ ਦੇ ਕਮਿਊਨਟੀ ਸੈਂਟਰ ਹਲਕਾ ਚੱਬੇਵਾਲ ਵਿਖੇ ਕਰਵਾਇਆ ਗਿਆ। ਸੈਮੀਨਾਰ ਦੌਰਾਨ ਡੀ.ਐਸ.ਪੀ. ਸ੍ਰੀ ਮਨੋਜ ਕੁਮਾਰ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਕੰਮ ਕਰਵਾਉਣ ਬਦਲੇ ਰਿਸ਼ਵਤ ਜਾਂ ਕਿਸੇ ਚੀਜ਼ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਨੇ ਵਿਜੀਲੈਂਸ ਵਿਭਾਗ ਦੇ ਟੈਲੀਫੋਨ, ਟੋਲਫਰੀ ਅਤੇ ਵਿਜੀਲੈਂਸ ਵਿਭਾਗ ਦੀ ਵੈਬਸਾਈਟ ਸਬੰਧੀ ਵੀ ਵਿਸ਼ਥਾਰ ਨਾਲ ਜਾਣਕਾਰੀ ਦਿੱਤੀ । ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ, ਪੰਚ ਅਤੇ ਮੋਹਤਵਰ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਜੀਲੈਂਸ ਜਾਗਰੂਕਤਾ ਸਬੰਧੀ ਆਮ ਜਨਤਾ ਨੂੰ ਜਾਗਰੂਕ ਕਰਨ।
ਇਸ ਮੌਕੇ ਸਰਪੰਚ ਰੀਨਾ ਰਾਣੀ ਪਿੰਡ ਬਸੀ ਜੌੜਾ, ਸਰਪੰਚ ਪਰਮਜੀਤ ਕੌਰ ਪਿੰਡ ਮੈਨ੍ਹਾ, ਸੁਨੀਤਾ ਲਵਲੀ ਪਿੰਡ ਜੱਟਪੁਰ ਅਤੇ ਪਿੰਡ ਹਰੀਪੁਰ ਦੇ ਗੁਰਪ੍ਰੀਤ ਸਿੰਘ ਸਮੇਤ ਭਾਰੀ ਸੰਖਿਆ ਵਿੱਚ ਪਿੰਡ ਵਾਸੀ ਮੌਜੂਦ ਸਨ।
No comments:
Post a Comment