ਹੁਸ਼ਿਆਰਪੁਰ, 21 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹੇ ਵਿੱਚ ਇਤਿਹਾਸਕ ਸਮਾਰਕ ਪੁਰਾਤਤਵ ਸਾਈਟਾਂ ਦੀ ਚਾਰਦੀਵਾਰੀ ਦੇ 300 ਮੀਟਰ ਦੇ ਘੇਰੇ ਅੰਦਰ ਪੋਲੀਥੀਨ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ Jhandewala Temple Dholbaha, Exacavated Temple Dholbaha, Mansa Devi Temple Dholbaha, Ancient Temple Dholbaha, Octagonal Well Dholbaha, Temple Hari Devi Bhawanipur, Temple Thakurdwara Ram Tatwali ਦੇ ਇਤਿਹਾਸਕ ਪੁਰਾਤੱਤਵ ਸਮਾਰਕਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਹਨ। ਇਹ ਹੁਕਮ 21 ਫਰਵਰੀ 2018 ਤੱਕ ਲਾਗੂ ਰਹੇਗਾ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਧਾਰਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ 'ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ 'ਤੇ ਲਾਗੂ ਨਹੀਂ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕ੍ਰਿਆ ਅਪਨਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।
ਇਸ ਤੋਂ ਇਲਾਵਾ ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਵਿੱਚ ਕਾਲੀ ਫ਼ਿਲਮ ਦੀ ਦੁਰਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਦੱਸਿਆ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕੁਝ ਪ੍ਰਭਾਵਸ਼ਾਲੀ ਲੋਕ, ਅਫ਼ਸਰ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਆਪਣੀਆਂ ਗੱਡੀਆਂ 'ਤੇ ਕਾਲੀ ਫ਼ਿਲਮ ਦੀ ਦੁਰਵਰਤੋਂ ਕਰਦੇ ਹਨ। ਇਸ ਲਈ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਪਾਬੰਦੀ ਲਗਾਈ ਹੈ। ਉਕਤ ਤਿੰਨ ਹੁਕਮ 22 ਫਰਵਰੀ ਤੋਂ 21 ਅਪ੍ਰੈਲ 2018 ਤੱਕ ਲਾਗੂ ਰਹਿਣਗੇ।
No comments:
Post a Comment