- ਕਿਹਾ, ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਜ਼ਮੀਨ ਮਾਲਕ, ਪੰਚਾਇਤ ਅਤੇ ਸਬੰਧਤ ਵਿਭਾਗ ਵੀ ਹੋਵੇਗਾ ਜ਼ਿੰਮੇਵਾਰ
- ਆਨ ਲਾਈਨ ਪਾਰਟਲ 'P2-7R1MS online portal 'ਤੇ ਵੀ ਦਿੱਤੀ ਜਾ ਸਕਦੀ ਹੈ ਗੈਰ-ਕਾਨੂੰਨੀ ਮਾਈਨਿੰਗ ਦੀ ਸੂਚਨਾ
- ਸੂਚਨਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ 01882-220302 'ਤੇ ਵੀ ਕੀਤਾ ਜਾ ਸਕਦਾ ਹੈ ਸੰਪਰਕ
- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 21 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਮਾਈਨਰ ਮਿਨਰਲ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਬਣਾਈਆਂ ਗਈਆਂ ਟੀਮਾਂ ਵਲੋਂ ਤੇਜੀ ਲਿਆਂਦੀ ਜਾਵੇ ਅਤੇ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਨਿਕਾਸੀ ਕਰਨ ਵਾਲਿਆਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਈਨਰ ਮਿਨਰਲ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਸਬੰਧੀ ਬੈਠਕ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਅਨੁਸਾਰ ਕੇਵਲ ਸਰਕਾਰ ਵਲੋਂ ਨਿਲਾਮ ਕੀਤੀਆਂ ਗਈਆਂ ਲੀਗਲ ਖੱਡਾਂ ਵਿੱਚੋਂ ਹੀ ਮਾਈਨਰ ਮਿਨਰਲ ਦੀ ਨਿਕਾਸੀ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਮਾਈਨਰ ਮਿਨਰਲ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਥਾਣਾ ਵਾਈਜ਼ ਟੀਮਾਂ ਬਣਾ ਦਿੱਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਵਿੱਚ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸ਼ਾਮਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟੀਮਾਂ ਸਬੰਧਤ ਪੁਲਿਸ ਥਾਣਾ ਨਾਲ ਤਾਲਮੇਲ ਕਰਕੇ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਚੈਕਿੰਗ ਕਰਕੇ ਕੰਮ ਵਿੱਚ ਤੇਜੀ ਲਿਆਉਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੈਕਿੰਗ ਦੌਰਾਨ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਬੰਧਤ ਉਪ ਮੰਡਲ ਮੈਜਿਸਟਰੇਟ ਵਲੋਂ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਸੌਂਪਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਜਿਸ ਜਗ੍ਹਾ ਤੋਂ ਗੈਰ ਕਾਨੂੰਨੀ ਮਾਈਨਿੰਗ ਹੁੰਦੀ ਹੈ, ਉਸ ਜਗ੍ਹਾ ਨਾਲ ਸਬੰਧਤ ਜ਼ਮੀਨ ਮਾਲਕ, ਪੰਚਾਇਤ ਅਤੇ ਸਬੰਧਤ ਵਿਭਾਗ ਵੀ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਨਰ ਮਿਨਰਲ ਦੀ ਗੈਰ-ਕਾਨੂੰਨੀ ਨਿਕਾਸੀ ਰੋਕਣ ਲਈ ਪੰਜਾਬ ਸਰਕਾਰ ਵਲੋਂ ਤਿਆਰ ਕੀਤੇ ਗਏ ਆਨ ਲਾਈਨ ਪੋਰਟਲ ਤੇ ਵੈਬਸਾਈਟ 'ਪੀਬੀਗਰਾਮਜ਼ਆਨਲਾਈਨਪੋਰਟਲ' ('P2-7R1MS online portal) 'ਤੇ ਵੀ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ 01882-220302 ਜਾਂ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ (ਮਾਈਨਿੰਗ)-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਨੁਪਮ ਕਲੇਰ ਦੇ ਮੋਬਾਇਲ ਨੰ: 98729-97863 ਅਤੇ ਈ-ਮੇਲ ਆਈ.ਡੀ. adcghoshiarpur0gmail.com 'ਤੇ ਵੀ ਕਿਸੇ ਵੀ ਵਿਅਕਤੀ ਦੁਆਰਾ ਗੁਪਤ ਸੂਚਨਾ ਦਿੱਤੀ ਜਾ ਸਕਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਬਲਵਿੰਦਰ ਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
No comments:
Post a Comment