- ਵੱਖ-ਵੱਖ ਉਦਯੋਗਿਕ ਅਦਾਰਿਆਂ ਵਲੋਂ ਨੌਜਵਾਨਾਂ ਦੀ ਕੀਤੀ ਜਾਵੇਗੀ ਪਲੇਸਮੈਂਟ
- ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਰੁਜਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 26 ਫਰਵਰੀ: ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰ ਦੇ ਰੁਜ਼ਗਾਰ ਮੇਲੇ 27 ਫਰਵਰੀ ਅਤੇ 7 ਮਾਰਚ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਆਈ.ਟੀ.ਆਈ. ਕੰਪਲੈਕਸ ਹੁਸ਼ਿਆਰਪੁਰ ਵਿਖੇ ਲਗਾਏ ਜਾਣਗੇ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਅਤੇ ਟੀਮ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਵੱਖ-ਵੱਖ ਉਦਯੋਗਾਂ/ਅਦਾਰਿਆਂ ਵਲੋਂ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਇੰਟਰਨੈਸ਼ਨਲ ਟਰੈਕਟਰ ਲਿਮਟਡ ਸੋਨਾਲੀਕਾ, ਰਿਲਾਇੰਸ ਇੰਡਸਟਰੀਜ਼ ਲਿਮ:, ਵਰਧਮਾਨ ਯਾਰਨਜ਼ ਅਤੇ ਥਰੈਡਜ਼, ਇਨਫੋਟੈਕ ਹੈਲਥ ਕੇਅਰ, ਡਾਇਮੰਡ ਹਰਬਲ ਚਾਹ, ਊਸ਼ਾ ਮਾਰਟੀਨ ਲਿਮ:, ਐਸ.ਬੀ.ਆਈ. ਲਾਇਫ਼ ਇੰਸ਼ੋਰੈਂਸ, ਲੁਮੀਨੈਸ ਪਾਵਰ ਤੋਂ ਇਲਾਵਾ ਹੋਰ ਕਈ ਇੰਡਸਟਰੀਆਂ ਵਲੋਂ ਅੱਠਵੀਂ, ਦਸਵੀਂ, ਬਾਹਰਵੀਂ, ਆਈ.ਟੀ.ਆਈ., ਗਰੈਜੂਏਸ਼ਨ, ਬੀ ਫਾਰਮੇਸੀ, ਐਮ.ਬੀ.ਏ., ਬੀ.ਟੈਕ ਮਕੈਨੀਕਲ ਪਾਸ ਸਮੇਤ ਵੱਖ-ਵੱਖ ਕੈਟਾਗਰੀਆਂ ਵਿੱਚ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀ ਜਸਵੰਤ ਰਾਏ ਨਾਲ 98725-69068 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਲਾਹਾ ਲੈਣ।
No comments:
Post a Comment