ਹੁਸ਼ਿਆਰਪੁਰ, 22 ਫਰਵਰੀ : ਸ਼ਹਿਰ ਦੇ ਇਕ ਦਾਨੀ ਸੱਜਣ ਵਲੋਂ ਸਿਵਲ ਹਸਪਤਾਲ ਦੇ ਮਰੀਜਾਂ ਲਈ ਮੁਹੱਈਆ ਕਰਵਾਈ ਗਈ ਸਹਾਇਤਾ ਸਮੱਗਰੀ ਨੂੰ ਭਾਰਤੀਆ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਅਤੇ ਡਾਇਰੈਕਟਰ (ਸੇਵਾ ਮੁਕਤ) ਸਿੱਖਿਆ ਵਿਭਾਗ ਦਰਸ਼ਨ ਕੌਰ ਦੀ ਮੌਜੂਦਗੀ ਵਿੱਚ ਸਿਵਲ ਹਸਪਤਾਲ ਨੂੰ ਸੌਂਪੀ ਗਈ। ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ ਸ਼ਹਿਰ ਦੇ ਇਕ ਦਾਨੀ
ਸੱਜਣ ਵਲੋਂ ਆਪਣਾ ਨਾਮ ਗੁਪਤ ਰੱਖਦੇ ਹੋਏ ਜ਼ਿਲ੍ਹਾ ਰੈਡ ਕਰਾਸ ਨੂੰ ਸਿਵਲ ਹਸਪਤਾਲ ਦੇ ਮਰੀਜ਼ਾਂ ਲਈ 50 ਚਿੱਟੀਆਂ ਚਾਦਰਾਂ, 2 ਇਨਵਰਟਰ, 2 ਬੈਟਰੀਆਂ ਅਤੇ ਇਕ ਮਾਈਕਰੋਸਕੋਪ ਦੀ ਸਹਾਇਤਾ ਮੁਹੱਈਆ ਕਰਵਾਈ ਗਈ ਸੀ, ਜਿਸ ਨੂੰ ਅੱਜ ਸਿਵਲ ਹਸਪਤਾਲ ਨੂੰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਜਿਥੇ ਗਰੀਬ ਲੋੜਵੰਦ, ਬੀਮਾਰ ਅੰਗਹੀਣ, ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਹਮੇਸ਼ਾਂ ਤੱਤਪਰ ਰਹਿੰਦੀ ਹੈ, ਉਥੇ ਸੰਸਥਾ ਨੂੰ ਜ਼ਿਲ੍ਹੇ ਦੇ ਦਾਨੀ ਸੱਜਣਾਂ /ਸਮਾਜ ਸੇਵਕਾਂ ਵਲੋਂ ਵੀ ਲਗਾਤਾਰ ਸਹਿਯੋਗ ਪ੍ਰਾਪਤ ਹੋ ਰਿਹਾ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਨੇ ਗੁਪਤ ਦਾਨੀ ਸੱਜਣ ਵਲੋਂ ਦਿੱਤੀ ਗਈ ਇਸ ਸਹਾਇਤਾ ਸਮੱਗਰੀ ਦੀ ਪ੍ਰਸ਼ੰਸਾ ਕੀਤੀ ਅਤੇ ਰੈਡ ਕਰਾਸ ਸੁਸਾਇਟੀ ਵਲੋਂ ਵੀ ਆਪਣੇ ਪੱਧਰ 'ਤੇ ਇਸ ਤਰ੍ਹਾਂ ਦੇ ਹੋਰ ਵੀ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ। ਭਾਰਤੀਆ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਵੀ ਜ਼ਿਲ੍ਹੇ ਦੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਦਾਨੀ ਸੱਜਣ ਜ਼ਿਲ੍ਹਾ ਰੈਡ ਕਰਾਸ ਵਲੋਂ ਚਲਾਈਆਂ ਜਾ ਰਹੀਆਂ ਲੋਕ / ਸਮਾਜ ਭਲਾਈ ਸਕੀਮਾਂ ਵਿੱਚ ਆਪਣਾ ਵੱਡਮੁਲਾ ਯੋਗਦਾਨ ਪਾਉਣ, ਤਾਂ ਜੋ ਸੰਸਥਾ ਵਲੋਂ ਸਮੇਂ-ਸਮੇਂ 'ਤੇ ਵੱਧ ਤੋਂ ਵੱਧ ਗਰੀਬ, ਲੋੜਵੰਦ ਵਿਅਕਤੀਆਂ ਦੀ ਸਹਾਇਤਾ ਕੀਤੀ ਜਾ ਸਕੇ। ਇਸ ਮੌਕੇ ਰਾਜੀਵ ਬਾਜਾਜ, ਵਿਨੋਦ ਓਹਰੀ, ਕੁਲਦੀਪ ਕੋਹਲੀ, ਸਨੇਹ ਜੈਨ, ਕੁਮਕੁਮ ਸੂਦ, ਹਰਲੀਨ ਦਿਓਲ, ਆਸ਼ਾ ਅਗਰਵਾਲ, ਕਰਮਜੀਤ ਕੌਰ ਆਹਲੂਵਾਲੀਆ, ਭੁਪਿੰਦਰ ਗੁਪਤਾ, ਡਾਇਟ ਅੱਜੋਵਾਲ ਦੇ ਪ੍ਰਿੰਸੀਪਲ ਸੁਖਵਿੰਦਰ ਕੌਰ ਅਤੇ ਸੁਸਾਇਟੀ ਦੇ ਮੈਂਬਰ ਵੀ ਮੌਜੂਦ ਸਨ।
No comments:
Post a Comment