ਹੁਸ਼ਿਆਰਪੁਰ, 20 ਮਾਰਚ :ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਿੱਖਿਆ
ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਲਈ ਨਗਰ ਕੌਂਸਲ ਗੜ੍ਹਸ਼ੰਕਰ ਦੇ ਪ੍ਰਧਾਨ ਅਜਿੰਦਰ ਸਿੰਘ ਸ਼ੂਕਾ ਨੇ 10 ਹਜ਼ਾਰ ਰੁਪਏ ਦਾ ਰਾਸ਼ੀ ਦੇ ਚੈਕ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਧੀਰਜ ਵਸ਼ਿਸ਼ਟ ਨੇ ਦੱਸਿਆ ਕਿ ਉਨ੍ਹਾਂ ਇਹ ਚੈਕ ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਸਿੰਧੂ ਨੂੰ ਸੌਂਪਿਆ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਧੀਰਜ ਵਸ਼ਿਸ਼ਟ ਨੇ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ
No comments:
Post a Comment