- ਕਿਹਾ, ਵਿੱਦਿਅਕ ਪੱਧਰ ਉਚਾ ਚੁੱਕਣਾ ਵੀ ਹਰ ਮਾਤਾ-ਪਿਤਾ ਦਾ ਨੈਤਿਕ ਫ਼ਰਜ਼
- ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵਲੋਂ ਪੰਦਰਵਾੜਾ ਦੌਰਾਨ ਚਲਾਈ ਜਾ ਰਹੀ ਹਸਤਾਖਰਤਾ ਮੁਹਿੰਦ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਆਗਾਜ਼
ਹੁਸ਼ਿਆਰਪੁਰ, 5 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜਾਗਰੂਕਤਾ ਫੈਲਾਉਣ ਲਈ ਰਾਜ ਵਿੱਚ ਪੰਦਰਵਾੜਾ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾ ਤੇ ਵਿਸ਼ੇਸ਼ ਹਸਤਾਖਰ ਮੁਹਿੰਮ ਚਲਾ ਕੇ ਬੱਚੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਨ ਦਾ ਸੰਕਲਪ ਲਿਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਵਿਸ਼ੇਸ਼ ਮੁਹਿੰਮ ਦਾ ਹਸਤਾਖਰ ਕਰਕੇ ਆਗਾਜ਼ ਕਰ ਰਹੇ ਸਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਵੀ ਸੰਕਲਪ ਬੋਰਡ 'ਤੇ ਹਸਤਾਖਰ ਕਰਕੇ ਬੱਚੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਡਿਪਟੀ ਕਮਿਸ਼ਨਰ ਨੇ ਬੱਚੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਬੱਚੀਆਂ ਦੀ ਹੋਂਦ ਨੂੰ ਕਾਇਮ ਰੱਖਣਾ ਅਤੇ ਉਨ੍ਹਾਂ ਦਾ ਵਿੱਦਿਅਕ ਪੱਧਰ ਉਚਾ ਚੁੱਕਣਾ ਹਰ ਮਾਤਾ-ਪਿਤਾ ਦਾ ਨੈਤਿਕ ਫ਼ਰਜ਼ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਸਿੱਖਿਆ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ, ਤਾਂ ਕਿ ਉਨ੍ਹਾਂ ਦਾ ਜੀਵਨ ਪੱਧਰ ਉਚਾ ਚੁੱਕਿਆ ਜਾ ਸਕੇ। ਉਨ੍ਹਾਂ ਨੇ ਸਬੰਧਤ ਵਿਭਾਗ ਵਲੋਂ ਮਨਾਏ ਜਾ ਰਹੇ ਪੰਦਰਵਾੜਾ ਮੁਹਿੰਮ ਦੌਰਾਨ ਸਮਾਜ ਨੂੰ ਜਾਗਰੂਕ ਕਰਨ ਦੀ ਲੋੜ 'ਤੇ ਜੋਰ ਦਿੰਦੇ ਹੋਏੇ ਬੱਚੀਆਂ ਦੇ ਸੁਨਹਿਰੀ ਭਵਿੱਖ ਲਈ ਸਾਰਿਆਂ ਨੂੰ ਮਿੱਲ ਕੇ ਚੱਲਣ ਲਈ ਪ੍ਰੇਰਿਤ ਵੀ ਕੀਤਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪੰਦਰਵਾੜਾ ਮੁਹਿੰਮ ਦੌਰਾਨ ਸਕੂਲਾਂ ਅਤੇ ਕਾਲਜਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਨਾਟਕ ਅਤੇ ਹੋਰ ਪ੍ਰੋਗਰਾਮ ਕਰਕੇ ਜਾਗਰੂਕ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਇਸ ਵਿਸ਼ੇਸ਼ ਮੁਹਿੰਮ ਦੌਰਾਨ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ 'ਤੇ ਰੂਪ ਰੇਖਾ ਵੀ ਤਿਆਰ ਕੀਤੀ ਜਾਵੇ ਅਤੇ ਇਸ ਖੇਤਰ ਵਿੱਚ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇ।
ਇਸ ਮੌਕੇ 'ਤੇ ਐਨ.ਸੀ.ਸੀ. ਬਟਾਲੀਅਨ ਦੇ ਕਰਨਲ ਜੈ ਦੀਪ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਰਣਜੀਤ ਕੌਰ ਨੇ ਵੀ ਹਸਤਾਖਰ ਕਰਕੇ ਲੜਕੀਆਂ ਦੇ ਸੁਰੱਖਿਅਤ ਜੀਵਨ ਬਣਾਉਣ ਦਾ ਸੰਕਲਪ ਕੀਤਾ।
No comments:
Post a Comment