- ਸੈਨਿਕ ਇੰਸਟੀਚਿਊਟ ਮੈਨੇਜਮੈਂਟ ਆਫ਼ ਟੈਕਨੋਲਜੀ ਵਿਖੇ ਕਰਵਾਏ ਗਏ ਸਲਾਨਾ ਸਮਾਰੋਹ ਵਿੱਚ ਕੀਤੀ ਸ਼ਿਰਕਤ
ਹੁਸ਼ਿਆਰਪੁਰ, 10 ਮਾਰਚ:ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਸੇਵਾ ਮੁਕਤ ਲੈਫ਼. ਜਨਰਲ ਸ੍ਰੀ ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੜਕੀਆਂ ਨੂੰ ਉਚ ਸਿੱਖਿਆ ਹਾਸਲ ਕਰਨ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਆਪਣੇ ਪੈਰਾਂ ਤੇ ਖੜੇ ਹੋ ਕੇ ਲੜਕੀਆਂ ਹਰ ਚੁਣੌਤੀ ਦਾ ਸਾਹਮਣਾ ਕਰ ਸਕਣ। ਉਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾਂਦੇ ਸੈਨਿਕ ਇੰਸਟੀਚਿਊਟ ਆਫ਼
ਮੈਨੇਜਮੈਂਟ ਐਂਡ ਟੈਕਨੋਲਜੀ ਦੇ ਸਲਾਨਾ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸ ਮੋਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ, ਐਸ.ਐਸ.ਪੀ. ਜੇ. ਇਨਲਚੇਲੀਅਨ, ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਬ੍ਰਗੇਡੀਅਰ ਸ੍ਰੀ ਜਤਿੰਦਰ ਸਿੰਘ ਅਰੋੜਾ ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਕਰਨਲ ਸ੍ਰੀ ਦਲਵਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਵਲੋਂ ਸੈਨਿਕ ਰੈਸਟ ਹਾਊਸ ਵਿਖੇ ਸਥਿਤ ਜੰਗੀ ਯਾਦਗਾਰ ਦੇ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਵੀ ਦਿੱਤੀ ਗਈ। ਇਸ ਤੋਂ ਬਾਅਦ ਸਲਾਨਾ ਸਮਾਗਮ ਦਾ ਆਗਾਜ਼ ਮੁੱਖ ਮਹਿਮਾਨ ਵਲੋਂ ਸ਼ਮਾ ਰੌਸ਼ਨ ਕਰਕੇ ਕੀਤਾ ਗਿਆ।
ਸਲਾਨਾ ਸਮਾਰੋਹ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਸੇਵਾ ਮੁਕਤ ਲੈਫ਼. ਜਨਰਲ ਸ੍ਰੀ ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨੌਜਵਾਨਾਂ ਨੂੰ ਤਕਨੀਕੀ ਕੋਰਸ ਕਰਵਾਉਣ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਖੋਲ੍ਹੇ ਗਏ ਹਨ, ਉਥੇ ਰੁਜ਼ਗਾਰ ਮੇਲਿਆਂ ਰਾਹੀਂ ਨੌਜਵਾਨਾਂ ਦੀ ਨਾਮੀ ਕੰਪਨੀਆਂ ਵਿੱਚ ਪਲੇਸਮੈਂਟ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਿਪਾਰਟਮੈਂਟ ਆਫ਼ ਡਿਫੈਂਸ ਸਰਵਿਸਜ਼ ਵੈਲਫੇਅਰ ਵਲੋਂ ਚਲਾਇਆ ਜਾ ਰਿਹਾ ਇਹ ਕਾਲਜ ਕੰਪਿਊਟਰ ਵਿਗਿਆਨ ਇਕ ਆਲਾ ਦਰਜੇ ਦਾ ਅਦਾਰਾ ਬਣ ਕੇ ਉਭਰਿਆ ਹੈ। ਇਸ ਇੰਸਟੀਚਿਊਟ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਬੱਚਿਆ
ਲਈ ਨਾ ਮਾਤਰ ਫੀਸ 'ਤੇ ਬੀ.ਐਸ.ਸੀ. (ਆਈ.ਟੀ), ਪੀ.ਜੀ.ਡੀ.ਸੀ.ਏ. ਅਤੇ ਐਮ.ਐਸ.ਸੀ. (ਆਈ.ਟੀ) ਦੇ ਕੋਰਸ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਕਾਲਜ ਵਿੱਚ ਬੀ.ਟੈਕ. ਦੇ ਕੋਰਸ ਕਰਵਾਉਣ ਲਈ ਵੀ ਪ੍ਰਪੋਜ਼ਲ ਬਣਾ ਕੇ ਭੇਜੀ ਜਾਵੇ, ਤਾਂ ਜੋ ਇਸ ਕਾਲਜ ਨੂੰ ਅਪਗ੍ਰੇਡ ਕਰਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਦੇ ਮੌਕੇ ਮਿਲ ਸਕਣ।
ਸਮਾਗਮ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਲਭਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ ( ਰਿਟਾ: ) ਨੇ ਇੰਸਟੀਚਿਊਟ ਦੀ ਸਾਲਾਨਾ ਰਿਪੋਰਟ ਪੇਸ਼ ਕਰਦੇ ਹੋਏ ਕਿਹਾ ਕਿ ਇਸ ਸੰਸਥਾ ਵਿੱਚ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਉਚ ਦਰਜੇ ਦੇ ਸ਼ਹਿਰੀ ਬਣਨ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ। ਇਸ ਸੰਸਥਾ ਤੋਂ ਗਿਆਨ ਪ੍ਰਾਪਤ ਕਰਕੇ ਬਹੁਤ ਸਾਰੇ ਵਿਦਿਆਰਥੀ ਸਰਕਾਰੀ, ਪ੍ਰਾਈਵੇਟ ਅਤੇ ਪਬਲਿਕ ਸੈਕਟਰ ਵਿੱਚ ਨੌਕਰੀਆਂ ਹਾਸਲ ਕਰ ਚੁੱਕੇ ਹਨ। ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਾਲਜ ਨੇ ਬਹੁਤ ਵਧੀਆ ਨਤੀਜੇ ਪ੍ਰਾਪਤ ਕੀਤੇ ਹਨ।
ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ ਅਤੇ ਮੁੱਖ ਮਹਿਮਾਨ ਵਲੋਂ ਵੱਖ-ਵੱਖ ਕੋਰਸਾਂ ਵਿੱਚ ਕਾਰਗੁਜ਼ਾਰੀ ਲਈ ਇਨਾਮ ਦੇ ਕੇ ਉਤਸ਼ਾਹਿਤ ਵੀ ਕੀਤਾ ਗਿਆ। ਇਸ ਮੌਕੇ 'ਤੇ ਲੈਫ਼ ਜਨਰਲ ਜੇ.ਐਸ਼ ਢਿੱਲੋਂ, ਬ੍ਰਗੇਡੀਅਰ ਸੁਰਜੀਤ ਸਿੰਘ, ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਕਰਨਲ ਮਲੂਕ ਸਿੰਘ, ਸੁਪਰਡੰਟ ਰਸ਼ਪਾਲ ਸਿੰਘ, ਪ੍ਰੋ. ਪ੍ਰਮਿੰਦਰ ਕੌਰ ਸੈਣੀ, ਰਿਤੂ ਤਿਵਾੜੀ, ਸੁਖਵਿੰਦਰ ਸਿੰਘ, ਜਸਵੀਰ ਸਿੰਘ, ਮੇਜਰ ਜਸਵਿੰਦਰ ਸਿੰਘ ਧਾਮੀ ਸਮੇਤ ਭਾਰੀ ਸੰਖਿਆ ਵਿੱਚ ਕਾਲਜ ਦੇ ਵਿਦਿਆਰਥੀ ਵੀ ਮੌਜੂਦ ਸਨ।
No comments:
Post a Comment