- ਡਿਪਟੀ ਕਮਿਸ਼ਨਰ ਵਲੋਂ ਪਹਿਲ ਦੇ ਆਧਾਰ 'ਤੇ ਵੋਟ ਬਣਵਾਉਣ ਦੀ ਅਪੀਲ
ਹੁਸ਼ਿਆਰਪੁਰ, 9 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ 18-19 ਸਾਲ ਗਰੁੱਪ ਦੇ ਨੌਜਵਾਨਾਂ ਅਤੇ ਪ੍ਰਵਾਸੀ ਭਾਰਤੀਆਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 18-19 ਸਾਲ ਉਮਰ ਗਰੁੱਪ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਜਿੱਥੇ ਜ਼ਿਲ੍ਹੇ ਦੇ ਸਮੂਹ ਕਾਲਜਾਂ/ਤਕਨੀਕੀ ਸਿੱਖਿਅਕ ਸੰਸਥਾਵਾਂ ਅਤੇ ਸੈਕੰਡਰੀ ਸਕੂਲਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਵਿਦਿਆਰਥੀਆਂ ਪਾਸੋਂ ਵੋਟਾਂ ਬਣਾਉਣ ਦੇ ਫਾਰਮ ਭਰਵਾਏ ਜਾ ਰਹੇ ਹਨ, ਉਥੇ ਐਨ.ਵੀ.ਐਸ.ਪੀ ਪੋਰਟਲ 'ਤੇ ਆਨਲਾਈਨ ਫਾਰਮ ਭਰਨ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਸ਼੍ਰੀ ਵਿਪੁਲ ਉਜਵਲ ਨੇ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ 1 ਜਨਵਰੀ 2018 ਨੂੰ 18 ਸਾਲ ਜਾਂ ਵੱਧ ਹੋ ਗਈ ਹੈ, ਪਰ ਅਜੇ ਤੱਕ ਉਨ੍ਹਾਂ ਦਾ ਨਾਂਅ ਵੋਟਰ ਸੂਚੀ ਵਿਚ ਦਰਜ ਨਹੀਂ ਹੈ, ਉਹ ਆਪਣੀਆਂ ਵੋਟਾਂ ਬਣਾਉਣ ਲਈ ਸਬੰਧਤ ਬੂਥ ਲੈਵਲ ਅਫ਼ਸਰ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨੂੰ ਫਾਰਮ ਭਰਕੇ ਦੇ ਸਕਦੇ ਹਨ। ਉਨ੍ਹਾਂ ਐਨ.ਆਰ.ਆਈਜ਼ ਨੂੰ ਵੀ ਆਪਣੀ ਵੋਟ ਬਣਾਉਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਾਫੀ ਵਿਅਕਤੀ ਐਨ.ਆਰ.ਆਈ ਹਨ, ਪਰ ਅਜੇ ਤੱਕ ਵੋਟਰ ਸੂਚੀ ਵਿਚ ਦਰਜ ਓਵਰਸੀਜ (ਐਨ.ਆਰ.ਆਈ.) ਵੋਟਰਾਂ ਦੀ ਗਿਣਤੀ ਸਿਰਫ 39 ਹੈ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ਵਿਅਕਤੀ ਆਪਣੀ ਵੋਟ ਬਣਾਉਣ ਲਈ ਫਾਰਮ 6 (À) ਭਰਕੇ ਅਤੇ ਪਾਸਪੋਰਟ ਦੀ ਕਾਪੀ ਸਮੇਤ ਡਾਕ ਰਾਹੀਂ ਜਾਂ ਨਿੱਜੀ ਤੌਰ 'ਤੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫਤਰ ਪਹੁੰਚਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਪੰਗ ਵੋਟਰਾਂ ਦੀ ਅਪੰਗਤਾ ਦੇ ਮੱਦੇਨਜ਼ਰ ਉਨ੍ਹਾਂ ਨੂੰ ਸ਼੍ਰੇਣੀਬੱਧ ਕੀਤਾ ਜਾ ਰਿਹਾ ਹੈ, ਤਾਂ ਜੋ ਚੋਣਾਂ ਸਮੇ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
No comments:
Post a Comment