- ਕਿਹਾ, 23 ਮਾਰਚ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਖਟਕੜਕਲਾਂ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਸਿੱਧੇ ਪ੍ਰਸਾਰਣ ਰਾਹੀਂ ਵਲੰਟੀਅਰਾਂ ਨੂੰ ਚੁਕਾਈ ਜਾਵੇਗੀ ਸਹੁੰ
- ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਕੀਤਾ ਸੰਬੋਧਨ
ਹੁਸ਼ਿਆਰਪੁਰ, 17 ਮਾਰਚ: ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 23 ਮਾਰਚ ਨੂੰ ਖਟਕੜਕਲਾਂ ਤੋਂ ਸ਼ੁਰੂ ਕੀਤਾ ਜਾ ਰਿਹਾ ਬਹੁਪੱਖੀ ਪ੍ਰੋਗਰਾਮ 'ਨਸ਼ੇ ਰੋਕੂ ਅਫ਼ਸਰ' (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਕਾਰਗਰ ਸਾਬਤ ਹੋਵੇਗਾ। ਉਹ ਅੱਜ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਸੁਸਾਇਟੀਆਂ ਦੇ ਮੁੱਖੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 23 ਮਾਰਚ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਵਿਸ਼ੇਸ਼ ਸਮਾਗਮਾਂ ਰਾਹੀਂ ਖਟਕੜਕਲਾਂ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਸਿੱਧੇ ਪ੍ਰਸਾਰਣ ਰਾਹੀਂ ਵਲੰਟੀਅਰਾਂ ਨੂੰ ਨਸ਼ਿਆਂ ਖਿਲਾਫ਼ ਸਹੁੰ ਚੁਕਾਈ ਜਾਵੇਗੀ ਅਤੇ ਵਲੰਟੀਅਰਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਕੰਮ ਕਰਨ ਸਬੰਧੀ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਨੇ ਨਸ਼ਿਆਂ ਖਿਲਾਫ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਦੀ ਸ਼ਮੂਲੀਅਤ ਜ਼ਰੂਰੀ ਹੈ ਅਤੇ ਸਭ ਨੂੰ ਸਾਫ-ਸੁਥਰੇ ਸਮਾਜ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵੱਧ ਤੋਂ ਵੱਧ ਨਸ਼ਾ ਰੋਕੂ ਅਫ਼ਸਰ ਬਣਾਉਣ ਲਈ ਰਜਿਸਟਰੇਸ਼ਨ ਕਰਵਾਈ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ, ਕਸਬਿਆਂ, ਪਿੰਡਾਂ, ਸ਼ਹਿਰਾਂ ਅਤੇ ਬਲਾਕ ਪੱਧਰ 'ਤੇ ਬੈਠਕਾਂ ਕਰਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਵੱਧ ਤੋਂ ਵੱਧ ਸਮਾਜ-ਸੇਵੀ ਸੰਸਥਾਵਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਤਾਲਮੇਲ ਕਰਦੇ ਹੋਏ ਵਲੰਟੀਅਰਾਂ ਦੀ ਇਨਰੋਲਮੈਂਟ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਜਿਸਟਰੇਸ਼ਨ ਕਰਨ ਤੋਂ ਬਾਅਦ ਇਹ ਵਲੰਟੀਅਰਜ਼ ਜ਼ਿਲ੍ਹੇ ਵਿੱਚ ਆਪਣੇ-ਆਪਣੇ ਖੇਤਰਾਂ, ਆਪਣੇ-ਆਪਣੇ ਮੁਹੱਲੇ, ਪਿੰਡ, ਵਾਰਡ ਪੱਧਰ 'ਤੇ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਉਣਗੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬੱਚਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਨਸ਼ਾ ਛੁਡਾਉਣ ਲਈ ਵੀ ਸਹਾਇਤਾ ਕਰਨਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਕੰਮ ਕਰਦੇ ਹੋਏ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਾ ਰੋਕੂ ਅਫ਼ਸਰ ਬਣਨ ਲਈ ਨਿਰਧਾਰਤ ਕੀਤਾ ਗਿਆ ਪ੍ਰੋਫਾਰਮਾ ਭਰਨਾ ਹੋਵੇਗਾ, ਜਿਸ ਵਿੱਚ ਉਨ੍ਹਾਂ ਵਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਵੈਇੱਛਤ ਅਤੇ ਬਿਨਾਂ ਕਿਸੇ ਮਿਹਨਤਾਨੇ ਦੇ ਹੋਣ ਸਬੰਧੀ ਸ਼ਰਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ 18 ਤੋਂ 50 ਸਾਲ ਤੱਕ ਦੇ ਹਰੇਕ ਨਾਗਰਿਕ ਨੂੰ ਇਹ ਵਿਲੱਖਣ ਮੌਕਾ ਦਿੱਤਾ ਗਿਆ ਹੈ, ਕਿ ਉਹ ਸਮਾਜ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਕਰਨ ਲਈ ਅਰੰਭੀ ਇਸ ਮੁਹਿੰਮ ਦਾ ਤਨ ਅਤੇ ਮਨ ਨਾਲ ਹਿੱਸਾ ਬਣਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਪੋ ਵਲੰਟੀਅਰ ਬਣਨ ਲਈ ਗੂਗਲ ਪਲੇਅ ਸਟੋਰ 'ਤੇ ਮੌਜੂਦ ਐਂਡਰਾਇਡ ਐਪ 'ਡੇਪੋ ਰਜਿਸਟ੍ਰੇਸ਼ਨ' (41PO R579S“R1“9ON) ਡਾਊਨਲੋਡ ਕਰਕੇ ਜਾਂ ਸਾਂਝ ਕੇਂਦਰ ਦੀ ਵੈਬਸਾਈਟwww.ppsaanjh.in 'ਤੇ ਡੇਪੋ ਰਜਿਸਟ੍ਰੇਸ਼ਨ ਦਾ ਲਿੰਕ ਕਲਿੱਕ ਕਰਕੇ ਜਾਂ ਫ਼ਿਰhttp://115.112.58.49/ppsaanjh/
No comments:
Post a Comment