ਤਲਵਾੜਾ, 20 ਮਾਰਚ: ਇੱਥੇ ਲੋਕ ਨਿਰਮਾਣ ਵਿਭਾਗ ਵੱਲੋਂ ਸੜਕ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਬੀਤੀ ਸ਼ਾਮ ਇੱਥੇ ਡੈਮ ਰੋਡ ਬਾਈਪਾਸ ਤੇ ਬਿਨਾਂ ਕਿਸੇ ਚਿਤਾਵਨੀ ਸੜਕ ਦੇ ਕਿਨਾਰੇ ਲੱਗੇ ਸਾਈਨ ਬੋਰਡ ਅਤੇ ਖੰਭਿਆਂ ਨੂੰ ਢਹਿ-ਢੇਰੀ ਕਰਨਾ ਸ਼ੁਰੂ ਕਰ ਦਿੱਤਾ।
ਮਹਿਕਮੇ ਦੀ ਅਜਿਹੀ ਕਥਿਤ ਲਾਪਰਵਾਹੀ ਨਾਲ ਅਫ਼ਰਾ-ਤਫ਼ਰੀ ਵਾਲਾ ਮਾਹੌਲ ਬਣ ਗਿਆ। ਲੋਕਾਂ ਦਾ ਦੋਸ਼ ਹੈ ਕਿ ਕਿਸੇ ਵੀ ਅਧਿਕਾਰੀ ਵੱਲੋਂ ਇਸ ਸਬੰਧੀ ਕੋਈ ਨੋਟਿਸ ਜਾਂ ਚਿਤਾਵਨੀ ਨਹੀਂ ਦਿੱਤੀ ਅਤੇ ਨਾ ਹੀ ਕਿਸੇ ਅਦਾਰੇ ਨੁੰ ਆਪਣੇ ਕੀਮਤੀ ਬੋਰਡ ਹਟਾਉਣ ਲਈ ਕੋਈ ਮੌਕਾ ਦਿੱਤਾ ਗਿਆ। ਇੱਥੋਂ ਤੱਕ ਕਿ ਨਗਰ ਪੰਚਾਇਤ ਤਲਵਾੜਾ ਵੱਲੋਂ ਕਾਲੀ ਮਾਤਾ ਮੰਦਿਰ ਕੋਲ ਲਗਾਇਆ ਗਿਆ ਮਲਟੀ-ਲਾਈਟ ਖੰਭਾ ਵੀ ਉਖਾੜ ਕੇ ਬਰਬਾਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਇੱਕ ਕੇਬਲ ਨੈੱਟਵਰਕ ਨੂੰ ਭਾਰੀ ਨੁਕਸਾਨ ਪੁੱਜਾ ਹੈ। ਜਦੋਂ ਇਸ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਐੱਸ. ਈ. ਅਰੁਣ ਕੁਮਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਅਤੇ ਇਸ ਸਬੰਧੀ ਹੇਠਲੇ ਪੱਧਰ ਉੱਤੇ ਛੋਟੇ ਅਧਿਕਾਰੀਆਂ ਕੋਲੋਂ ਹੀ ਸਥਿਤੀ ਦਾ ਪਤਾ ਲਗਾਇਆ ਜਾ ਸਕਦਾ ਹੈ। ਕਥਿਤ ਲਾਪਰਵਾਹੀ ਬਾਰੇ ਉਨ੍ਹਾਂ ਕਿਹਾ ਕਿ ਸੜਕ ਨੂੰ ਦੋਵੇਂ ਪਾਸਿਓਂ ਡੇਢ-ਡੇਢ ਮੀਟਰ ਚੌੜਾ ਕੀਤਾ ਜਾ ਰਿਹਾ ਹੈ। ਉਧਰ ਨਗਰ ਪੰਚਾਇਤ ਤਲਵਾੜਾ ਦੇ ਪ੍ਰਧਾਨ ਡਾ. ਧਰੁਬ ਸਿੰਘ ਨੇ ਲੋਕ ਨਿਰਮਾਣ ਵਿਭਾਗ ਦੀ ਸਖ਼ਤ ਆਲੋਚਨਾ ਕਰਦੇ ਹੋਏ ਕਿਹਾ ਕਿ ਨਗਰ ਪੰਚਾਇਤ ਵੱਲੋਂ ਬਾਕਾਇਦਾ ਐੱਨ. ਓ. ਸੀ. ਲੈ ਕੇ ਹੀ ਲੋਕਾਂ ਦੀ ਸਹੂਲਤ ਲਈ ਕੀਮਤੀ ਲਾਈਟਾਂ ਵਾਲਾ ਖੰਭਾ ਲਗਾਇਆ ਗਿਆ ਸੀ ਅਤੇ ਸਬੰਧਤ ਮਹਿਕਮੇ ਦੀ ਲਾਪਰਵਾਹੀ ਕਾਰਨ ਲੋਕਾਂ ਦਾ ਕੀਮਤੀ ਪੈਸਾ ਬਰਬਾਦ ਹੋ ਗਿਆ ਹੈ। ਲੋਕਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਹੈ ਕਿ ਅਜਿਹੇ ਕਥਿਤ ਲਾਪਰਵਾਹ ਅਧਿਕਾਰੀਆਂ ਵਿਰੁੱਧ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਦੇ ਨੁਕਸਾਨ ਦੀ ਪੂਰਤੀ ਕੀਤੀ ਜਾਵੇ।

No comments:
Post a Comment