- ਡੇਪੋ ਵਲੰਟੀਅਰ ਬਣਨ ਲਈ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਵਧੀਕ ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 14 ਮਾਰਚ:ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ, ਜੋ ਨਸ਼ਿਆਂ ਖਿਲਾਫ਼ ਇਕ ਵੱਡੀ ਜੰਗ ਹੋਵੇਗੀ। 23 ਮਾਰਚ ਨੂੰ ਖਟਕੜ ਕਲਾਂ ਤੋ ਬਹੁਪੱਖੀ ਪ੍ਰੋਗਰਾਮ 'ਨਸ਼ੇ ਰੋਕੂ ਅਫ਼ਸਰ' (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਦਾ ਆਰੰਭ ਕੀਤਾ ਜਾ ਰਿਹਾ ਹੈ, ਜਿਸ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਵੀ ਸਰਕਾਰੀ ਮੁਲਾਜ਼ਮਾਂ, ਵਿਦਿਅਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਨੁਪਮ ਕਲੇਰ ਨੇ ਇੱਕ ਅਹਿਮ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਨਸ਼ਾ ਰੋਕੂ ਅਫ਼ਸਰ' (ਡੇਪੋ ਵਲੰਟੀਅਰ) ਮੁਹਿੰਮ ਦਾ ਸਾਥ ਦੇ ਕੇ, ਰਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਸਹਿਯੋਗ ਦਿੱਤਾ ਜਾਵੇ। ਮੀਟਿੰਗ ਵਿੱਚ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਡੀ.ਐਸ.ਪੀ. (ਸਿਟੀ) ਸ੍ਰੀ ਸੁਖਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਤੇ ਵਿਦਿਅਕ ਅਦਾਰਿਆਂ ਦੇ ਨੁਮਾਇੰਦੇ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਪੋ ਵਲੰਟੀਅਰ ਬਣਨ ਲਈ ਗੂਗਲ ਪਲੇਅ ਸਟੋਰ 'ਤੇ ਮੌਜੂਦ ਐਂਡਰਾਇਡ ਐਪ 'ਡੇਪੋ ਰਜਿਸਟ੍ਰੇਸ਼ਨ' (41PO R579S“R1“9ON) ਡਾਊਨਲੋਡ ਕਰਕੇ ਜਾਂ ਸਾਂਝ ਕੇਂਦਰ ਦੀ ਵੈਬਸਾਈਟwww.ppsaanjh.in 'ਤੇ ਡੇਪੋ ਰਜਿਸਟ੍ਰੇਸ਼ਨ ਦਾ ਲਿੰਕ ਕਲਿੱਕ ਕਰਕੇ ਜਾਂ ਫ਼ਿਰhttp://115.112.58.49/ppsaanjh/
ਸ਼੍ਰੀਮਤੀ ਕਲੇਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਕਾਰਜ ਲਈ ਆਪਣੀ ਰਜਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਉਣ ਅਤੇ ਵਿਦਿਅਕ ਸੰਸਥਾਵਾਂ ਜਿਵੇਂ ਕਾਲਜਾਂ ਅਤੇ ਆਈ.ਟੀ.ਆਈਜ਼ ਨੂੰ ਆਪਣੇ ਵਿਦਿਆਰਥੀਆਂ ਨੂੰ ਵਿਸ਼ੇਸ਼ ਕੈਂਪ ਲਾ ਕੇ, ਡੇਪੋ ਵਲੰਟੀਅਰ ਬਣਨ ਲਈ ਪ੍ਰੇਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਹਰ ਇੱਕ ਡੇਪੋ ਵਲੰਟੀਅਰ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰੇ, ਨਸ਼ੇ 'ਚ ਫਸੇ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰ ਸਬੰਧੀ ਜਾਣਕਾਰੀ ਦੇਵੇ, ਆਪਣੇ ਇਲਾਕੇ 'ਚ ਖੇਡਾਂ ਜਾਂ ਹੋਰ ਸਾਕਾਰਾਤਮਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਨਿਰਸਵਾਰਥ ਢੰਗ ਨਾਲ ਲੋਕ ਸੇਵਾ ਕਰੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇ। ਉਨ੍ਹਾਂ ਅਪੀਲ ਕੀਤੀ ਕਿ ਜ਼ਿਲ੍ਹੇ ਦਾ ਕੋਈ ਵੀ ਨਾਗਰਿਕ ਜੇਕਰ ਨਸ਼ਿਆਂ ਨੂੰ ਖ਼ਤਮ ਕਰਨ 'ਚ ਆਪਣਾ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਡੇਪੋ ਵਲੰਟੀਅਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।
No comments:
Post a Comment