- ਸ਼ਹੀਦਾਂ ਨੂੰ ਸ਼ਹੀਦੀ ਦਿਵਸ 'ਤੇ ਸ਼ਰਧਾਂਜ਼ਲੀ ਸਮਾਰੋਹ ਦਾ ਆਯੋਜਨ
ਹੁਸ਼ਿਆਰਪੁਰ, 24 ਮਾਰਚ:ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜ਼ਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਸੁਪਨਿਆ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਤਿਆਗ ਕਰਕੇ ਦੇਸ਼ ਭਗਤੀ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜਿਕ ਕੁਰੀਤੀਆਂ ਖਿਲਾਫ਼ ਇਕਜੁੱਟਤਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜ਼ਲੀ ਹੈ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਵੀ ਹਥਿਆਰ ਉਲਟੇ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਪੀ.ਸੀ.ਐਸ. ਅੰਡਰ ਟਰੇਨਿੰਗ ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।
No comments:
Post a Comment