- ਗਿੱਦੜਬਾਹਾ ਵਿਖੇ ਹੋਣ ਵਾਲੀ ਮੈਰਾਥਨ ਲਈ ਹੋ ਰਹੀ ਹੈ ਆਨ ਲਾਈਨ ਰਜਿਸ਼ਟ੍ਰੇਸ਼ਨ
ਹੁਸ਼ਿਆਰਪੁਰ, 5 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਹਾਫ਼ ਮੈਰਾਥਨ ਕਰਵਾਈ ਜਾ ਰਹੀ ਹੈ, ਜਿਸ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਾਸੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 18 ਮਾਰਚ 2018 ਨੂੰ ਜ਼ਿਲ੍ਹਾ ਪ੍ਰਸਾਸ਼ਨ ਸ੍ਰੀ ਮੁਕਤਸਰ ਸਾਹਿਬ ਰਾਹੀਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਿਖੇ 'ਮੁਕਤਸਰ ਮੈਰਾਥਨ‑2018' ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ 21 ਕਿਲੋਮੀਟਰ ਦੀ ਹਾਫ ਮੈਰਾਥਨ ਵਿਚ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਤੋਂ ਵੀ ਖੇਡਾਂ ਵਿਚ ਰੁਚੀ ਰੱਖਣ ਵਾਲੇ ਨੌਜਵਾਨ ਸ਼ਿਰਕਤ ਕਰਨਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਾਸੀਆਂ ਨੂੰ ਵੀ ਇਸ ਮੈਰਾਥਨ ਵਿਚ ਵੱਧ ਚੜ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੈਰਾਥਨ ਦੇ ਜੇਤੂਆਂ ਨੂੰ 13 ਲੱਖ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਇਸ ਮੈਰਾਥਨ ਲਈ ਆਨ ਲਾਈਨ ਰਜਿਸਟ੍ਰੇਸ਼ਨ ਵੈਬਸਾਈਟ www.muktsarmarathon.org 'ਤੇ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਦੇ ਬ੍ਰੈਂਡ ਐਂਬਸਡਰ ਉਡਣਾ ਸਿੱਖ ਮਿਲਖਾ ਸਿੰਘ ਹਨ ਜੋ ਕਿ ਖੁਦ ਇਸ ਮੌਕੇ ਪਹੁੰਚ ਕੇ ਮੈਰਾਥਨ ਨੂੰ ਰਵਾਨਾ ਕਰਨਗੇ, ਜਦ ਕਿ ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਵੀ ਆਪਣੀ ਪੇਸ਼ਕਾਰੀ ਦੇਣਗੇ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਨੌਜਵਾਨਾਂ ਲਈ ਆਪਣੇ ਜੋਸ਼, ਜਨੂੰਨ ਅਤੇ ਜ਼ਜਬੇ ਨੂੰ ਸਿੱਧ ਕਰਨ ਦਾ ਇਹ ਸੁਨਹਿਰੀ ਮੌਕਾ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਮੈਰਾਥਨ ਵਿਚ ਸ਼ਿਰਕਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਮਨੁੱਖ ਨੂੰ ਅਨੁਸਾਸ਼ਨ ਸਿਖਾਉਂਦੀਆਂ ਹਨ ਅਤੇ ਅਨੁਸਾਸਨ ਨਾਲ ਹੀ ਜੀਵਨ ਵਿਚ ਤਰੱਕੀ ਸੰਭਵ ਹੈ। ਉਨ੍ਹਾਂ ਦੱਸਿਆ ਕਿ 21 ਕਿਲੋਮੀਟਰ ਦੀ ਹਾਫ ਮੈਰਾਥਨ ਤੋਂ ਇਲਾਵਾ 10 ਅਤੇ 5 ਕਿਲੋਮੀਟਰ ਦੀ ਦੌੜ ਵੀ ਹੋਵੇਗੀ। ਇਸ ਵਿਚ 12 ਸਾਲ ਤੋਂ ਵੱਧ ਉਮਰ ਦੇ ਲੋਕ ਭਾਗ ਲੈ ਸਕਦੇ ਹਨ, ਜਦ ਕਿ 21 ਕਿਲੋਮੀਟਰ ਦੀ ਹਾਫ ਮੈਰਾਥਨ ਵਿਚ ਭਾਗ ਲੈਣ ਲਈ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸ਼੍ਰੇਣੀਆਂ ਵਿਚ ਕੁੱਲ 13 ਲੱਖ ਤੋਂ ਵੱਧ ਦੇ ਨਗਦ ਇਨਾਮ ਹਨ। ਉਨ੍ਹਾਂ ਦੱਸਿਆ ਕਿ ਮਹਿਲਾ ਅਤੇ ਪੁਰਸ਼ ਦੋਹਾਂ ਵਰਗਾਂ ਵਿਚ ਪਹਿਲਾ ਇਨਾਮ ਇਕ-ਇਕ ਲੱਖ ਰੁਪਏ ਦਾ, ਦੂਸਰੇ ਇਨਾਮ 70 ਹਜ਼ਾਰ ਦੇ ਅਤੇ ਤੀਸਰਾ ਇਨਾਮ 50 ਹਜ਼ਾਰ ਦਾ ਹੈ।
No comments:
Post a Comment