- ਆਪਣੇ ਵਿਸ਼ੇਸ਼ ਦਿਨ 'ਸਾਂਝੀ ਰਸੋਈ' 'ਚ ਮਨਾਉਣ ਵਾਲੇ ਦਾਨੀ-ਸੱਜਣਾਂ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਲਾਘਾ
ਹੁਸ਼ਿਆਰਪੁਰ, 7 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਅੱਜ ਆਪਣਾ ਜਨਮ ਦਿਨ 'ਸਾਂਝੀ ਰਸੋਈ' ਵਿੱਚ ਮਨਾਉਂਦਿਆਂ 5 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਸ੍ਰੀ ਅਮਿਤ ਸਰੀਨ ਪੀ.ਸੀ.ਐਸ. (ਅੰਡਰ ਟ੍ਰੇਨਿੰਗ) ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ ਵੀ ਸਨ। ਇਸ ਮੌਕੇ ਸ੍ਰੀਮਤੀ ਕਲੇਰ ਨੇ ਕਿਹਾ ਕਿ ਉਨ੍ਹਾਂ ਨੂੰ ਆਪਣਾ ਜਨਮ ਦਿਨ 'ਸਾਂਝੀ ਰਸੋਈ' ਵਿੱਚ ਮਨਾ ਕੇ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਦਾਨੀ ਸੱਜਣਾ ਨੂੰ 'ਸਾਂਝੀ ਰਸੋਈ' ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਜ਼ਰੂਰਤਮੰਦ ਵਿਅਕਤੀਆਂ ਨੂੰ ਕੇਵਲ 10 ਰੁਪਏ ਵਿੱਚ ਪੇਟ ਭਰ ਖਾਣਾ ਮੁਹੱਈਆ ਕਰਵਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ 'ਸਾਂਝੀ ਰਸੋਈ' ਵਿੱਚ ਆਪਣੇ ਵਿਸ਼ੇਸ਼ ਦਿਨ ਮਨਾਉਣ ਵਾਲੇ ਦਾਨੀ ਸੱਜਣਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਹੀ 'ਸਾਂਝੀ ਰਸੋਈ' ਸੂਬੇ ਵਿਚੋਂ ਮੋਹਰੀ ਰੋਲ ਅਦਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ (ਨੇੜੇ ਰੈਡ ਕਰਾਸ ਬਾਲ ਵਾਟਿਕਾ) ਵਿਖੇ ਚਲਾਈ ਜਾ ਰਹੀ 'ਸਾਂਝੀ ਰਸੋਈ' ਨੂੰ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਵਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਹੋਰ ਅੱਗੇ ਲਿਜਾਣ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਵਿਅਕਤੀ ਅੱਗੇ ਆਉਣ, ਤਾਂ ਜੋ ਲੋੜਵੰਦਾਂ ਨੂੰ ਕੇਵਲ 10 ਰੁਪਏ ਵਿੱਚ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ 'ਸਾਂਝੀ ਰਸੋਈ' ਵਿੱਚ ਮਨਾਉਣ ਲਈ 'ਇਕ ਦਿਨ ਸਾਂਝੀ ਰਸੋਈ ਦੇ ਨਾਲ' ਮੁਹਿੰਮ ਤਹਿਤ ਦਿਨ ਵੀ ਬੁੱਕ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੇਣ ਅਤੇ ਵਿਸ਼ੇਸ਼ ਦਿਨ ਬੁੱਕ ਕਰਵਾਉਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਦਫ਼ਤਰ ਸੰਪਰਕ ਕੀਤਾ ਜਾ ਸਕਦਾ ਹੈ।
ਉਧਰ 'ਸਾਂਝੀ ਰਸੋਈ' 'ਚ ਜਨਮ ਦਿਨ ਮਨਾਉਣ 'ਤੇ ਜਿਥੇ ਸਾਂਝੀ ਰਸੋਈ ਪ੍ਰੋਜੈਕਟ ਦੀ ਰਵਾਇਤ ਅਨੁਸਾਰ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ, ਉਥੇ ਏ.ਡੀ.ਸੀ. ਸ੍ਰੀਮਤੀ ਅਨੁਪਮ ਕਲੇਰ ਨੂੰ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ ਗਿਆ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਸ੍ਰੀ ਅਵਿਨਾਸ਼ ਭੰਡਾਰੀ, ਪ੍ਰੋਫੈਸਰ ਕੁਲਦੀਪ ਕੋਹਲੀ, ਸ੍ਰੀਮਤੀ ਕੁਮਕੁਮ ਸੂਦ, ਸ੍ਰੀਮਤੀ ਰਮੇਸ਼ ਕੁਮਾਰੀ ਸ਼ਰਮਾ, ਸ੍ਰੀਮਤੀ ਆਸ਼ਾ ਅਗਰਵਾਲ ਅਤੇ ਸ੍ਰੀਮਤੀ ਕਰਮਜੀਤ ਕੌਰ ਆਹਲੂਵਾਲੀਆ ਵੀ ਹਾਜ਼ਰ ਸਨ।
No comments:
Post a Comment