- ਵੱਖ-ਵੱਖ ਉਦਯੋਗਿਕ ਅਦਾਰਿਆਂ ਵਲੋਂ ਨੌਜਵਾਨਾਂ ਦੀ ਕੀਤੀ ਜਾਵੇਗੀ ਪਲੇਸਮੈਂਟ
- ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 5 ਮਾਰਚ: ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ 7 ਮਾਰਚ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਆਈ.ਟੀ.ਆਈ. ਕੰਪਲੈਕਸ ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਰਿਆਤ ਬਾਹਰਾ ਗਰੁੱਪ ਵਿਖੇ ਲਗਾਏ ਰਾਜ ਪੱਧਰੀ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਲਗਾਏ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਦੀ ਸਫ਼ਲਤਾ ਤੋਂ ਬਾਅਦ ਹੁਣ 7 ਮਾਰਚ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਦੂਸਰਾ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਉਦਯੋਗਾਂ/ਅਦਾਰਿਆਂ ਵਲੋਂ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਕਾਮਟੈਕ ਇੰਸਟੀਚਿਊਟ ਗੁੜਗਾਓਂ ਹਰਿਆਣਾ, ਇੰਟਰਨੈਸ਼ਨਲ ਟਰੈਕਟਰ ਲਿਮਟਡ ਸੋਨਾਲੀਕਾ, ਵਰਧਮਾਨ ਯਾਰਨਜ਼ ਅਤੇ ਥਰੈਡਜ਼, ਡਾਇਮੰਡ ਹਰਬਲ ਚਾਹ, ਊਸ਼ਾ ਮਾਰਟੀਨ ਲਿਮ:, ਐਸ.ਬੀ.ਆਈ. ਲਾਇਫ਼ ਇੰਸ਼ੋਰੈਂਸ, ਜਗਦੰਬੇ ਫਰਨੇਸਸ ਤੋਂ ਇਲਾਵਾ ਹੋਰ ਕਈ ਇੰਡਸਟਰੀਆਂ ਵਲੋਂ ਅੱਠਵੀਂ, ਦਸਵੀਂ, ਬਾਹਰਵੀਂ, ਆਈ.ਟੀ.ਆਈ., ਗਰੈਜੂਏਟ, ਡਿਪਲੋਮਾ ਇਲੈਕਟ੍ਰੀਕਲ/ਇਲੈਕਟ੍ਰੋਨਿਕਸ/ਇਲੈਕਟ੍ਰੋਨਿਕ ਅਤੇ ਕਮਿਊਨੀਕੇਸ਼ਨ ਆਦਿ ਪਾਸ ਪ੍ਰਾਰਥੀਆਂ ਦੀ ਪਲੇਸਮੈਂਟ ਕੀਤੀ ਜਾਵੇਗੀ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀ ਜਸਵੰਤ ਰਾਏ ਨਾਲ 98725-69068 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਇਸ ਰੁਜ਼ਗਾਰ ਮੇਲੇ ਦਾ ਲਾਹਾ ਲੈਣ। ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀ ਜਸਵੰਤ ਰਾਏ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਵਰਧਮਾਨ ਯਾਰਨਜ਼ ਅਤੇ ਥਰੈਡਜ਼ ਲਿਮਟਡ ਵਲੋਂ ਪੇਂਡੂ ਖੇਤਰ ਵਿੱਚ ਰਹਿਣ ਵਾਲੇ ਘੱਟੋ-ਘੱਟ 8ਵੀਂ ਪਾਸ ਲੜਕੇ-ਲੜਕੀਆਂ ਨੂੰ ਤਰਜ਼ੀਹ ਦਿੱਤੀ ਜਾਵੇਗੀ।
No comments:
Post a Comment