ਹੁਸ਼ਿਆਰਪੁਰ, 14 ਮਾਰਚ: ਫੂਡ ਕਰਾਫ਼ਟ ਇੰਸਟੀਚਿਊਟ ਰਾਮ ਕਲੋਨੀ ਕੈਂਪ ਵਿਖੇ 'ਹੁਨਰ ਸੇ ਰੁਜ਼ਗਾਰ' ਦੇ ਕੁਕਿੰਗ ਦਾ 35ਵਾਂ ਬੈਚ ਮੁਕੰਮਲ ਹੋਣ 'ਤੇ ਅਤੇ ਸਕਿੱਲ ਟੈਸਟਿੰਗ ਐਂਡ ਸਰਟੀਫਿਕੇਸ਼ਨ ਕੋਰਸ ਦਾ 5ਵਾਂ ਬੈਚ ਮੁਕੰਮਲ ਹੋਣ 'ਤੇ ਸਰਟੀਫਿਕੇਟਾਂ ਦੀ ਵੰਡ ਸਬੰਧੀ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਕੀਤੀ।
ਸਮਾਰੋਹ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ
ਕਮਿਸ਼ਨਰ ਨੇ ਕਿਹਾ ਕਿ ਫੂਡ ਕਰਾਫ਼ਟ ਇੰਸਟੀਚਿਊਟ ਵਲੋਂ ਕਰਵਾਏ ਜਾਂਦੇ ਕੋਰਸਾਂ ਸਦਕਾ ਇਸ ਖੇਤਰ ਵਿੱਚ ਵਿਦਿਆਰਥੀਆਂ ਨੂੰ 100 ਪ੍ਰਤੀਸ਼ਤ ਰੁਜ਼ਗਾਰ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ 'ਤੇ ਕੰਪਨੀਆਂ ਵਿੱਚ ਨਿਯੁਕਤੀ ਹੋ ਰਹੀ ਹੈ। ਉਨ੍ਹਾਂ ਇੰਸਟੀਚਿਊਟ ਵਿੱਚ ਚੱਲ ਰਹੇ ਕੋਰਸਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਸ੍ਰੀ ਹਰਬੀਰ ਸਿੰਘ ਨੇ ਸਰਟੀਫਿਕੇਟਾਂ ਦੀ ਵੰਡ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਟੀਚਾ ਹਾਸਲ ਕਰਨਾ ਚਾਹੀਦਾ ਹੈ, ਕਿਉਂਕਿ ਲਗਨ ਅਤੇ ਇਮਾਨਦਾਰੀ ਨਾਲ ਹੀ ਕਾਮਯਾਬੀ ਹਾਸਲ ਕੀਤੀ ਜਾ ਸਕਦੀ ਹੈ।
ਇਸ ਮੌਕੇ ਪ੍ਰਿੰਸੀਪਲ ਡਾ. ਏ. ਜਗਨਨਾਥਨ ਨੇ ਵੱਖ-ਵੱਖ ਕੋਰਸਾਂ ਤੋਂ ਇਲਾਵਾ ਇਸ ਸੈਸ਼ਨ 2018-19 ਤੋਂ ਡਿਗਰੀ ਅਤੇ ਡੇਢ ਸਾਲਾ ਡਿਪਲੋਮਾ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ।
No comments:
Post a Comment