ਹੁਸ਼ਿਆਰਪੁਰ, 22 ਅਪ੍ਰੈਲ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਸਾਲ 2018 ਦੀ ਦੂਜੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸਜ ਅੰਡਰ ਸੈਕਸ਼ਨ 138 (ਪੈਡਿੰਗ ਅਤੇ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਅਤੇ ਲੇਬਰ ਡਿਸਪਿਊਟ ਕੇਸਜ਼), ਐਮ.ਏ.ਸੀ.ਟੀ. ਕੇਸਜ਼, ਇਲੈਕਟ੍ਰੀਸਿਟੀ ਅਤੇ ਵਾਟਰ ਬਿਲਜ਼ (ਐਕਸਕਲਿਊਡਿੰਗ ਨਾਨ-ਕੰਪਾਉਂਡਏਬਲ),
ਮੈਟਰੀਮੋਨੀਅਲ ਡਿਸਪਿਊਟਜ਼ ਕੇਸ ਸਮੇਤ ਬਾਕੀ ਸਿਵਲ ਡਿਸਪਿਊਟਸ ਸਬੰਧੀ ਕੇਸਾਂ ਦਾ ਨਿਪਟਾਰਾ ਕਰਾਉਣ ਲਈ ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ-ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੁਸ਼ਿਆਰਪੁਰ ਵਿਖੇ 4 ਬੈਂਚ, ਗੜ੍ਹਸ਼ੰਕਰ, ਮੁਕੇਰੀਆਂ ਅਤੇ ਦਸੂਹਾ ਵਿਖੇ 1-1 ਬੈਂਚ ਦਾ ਗਠਨ ਕੀਤਾ ਗਿਆ। ਜ਼ਿਲ੍ਹਾ ਹੁਸ਼ਿਆਰਪੁਰ ਦੀ ਕੌਮੀ ਲੋਕ ਅਦਾਲਤ ਵਿੱਚ 1758 ਕੇਸਾਂ ਦੀ ਸੁਣਵਾਈ ਹੋਈ ਅਤੇ 517 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ ਅਤੇ 3,42,89,217 ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਅਦਾਲਤਾਂ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਤੇ ਧਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਲੋਕ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਜ਼ਿਲ੍ਹਾ ਲੋਕ ਅਦਾਲਤ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।
No comments:
Post a Comment