- ਸਵਾਮੀ ਸਰਵਾਨੰਦ ਗਿਰੀ ਰਿਜ਼ਨਲ ਸੈਂਟਰ ਵਿਖੇ ਵਰਕਸ਼ਾਪ ਦਾ ਆਯੋਜਨ
ਹੁਸ਼ਿਆਰਪੁਰ, 24 ਅਪ੍ਰੈਲ:
ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ (ਮੈਗਸੀਪਾ) ਅਤੇ ਰਿਜ਼ਨਲ ਸੈਂਟਰ ਜਲੰਧਰ ਵਲੋਂ ਸਵਾਮੀ ਸਰਵਾਨੰਦ ਗਿਰੀ ਰਿਜ਼ਨਲ ਸੈਂਟਰ ਪੰਜਾਬ ਯੂਨੀਵਰਸਿਟੀ ਕੈਂਪਸ ਵਿਖੇ 'ਸੂਚਨਾ ਦਾ ਅਧਿਕਾਰ ਐਕਟ-2005' ਸਬੰਧੀ ਵਰਕਸ਼ਾਪ ਲਗਾਈ ਗਈ।
ਵਰਕਸ਼ਾਪ ਦੌਰਾਨ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਦੇ ਡਾਇਰੈਕਟਰ ਡਾ. ਐਚ.ਐਸ. ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕੋਈ ਵੀ ਵਿਅਕਤੀ ਆਈ.ਟੀ.ਆਈ ਐਕਟ ਅਧੀਨ ਲੋਕ ਅਥਾਰਟੀ ਲਈ ਕੀਤੇ ਜਾਂਦੇ ਕੰਮਾਂ ਦੀ ਜਾਣਕਾਰੀ ਸਬੰਧਤ ਅਦਾਰੇ ਕੋਲਂੋ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕੇਂਦਰੀ ਸੂਚਨਾ ਕਮਿਸ਼ਨ ਅਤੇ ਰਾਜ ਸੂਚਨਾ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।
ਇਸ ਦੌਰਾਨ ਸੇਵਾ ਮੁਕਤ ਡੀ.ਸੀ.ਪੀ.ਅਤੇ ਜਨਰਲ ਮੈਨੇਜਰ ਤੇ ਪ੍ਰਬੰਧਕ ਮੈਗਸੀਪਾ ਸ੍ਰੀ ਐਸ.ਪੀ. ਜੋਸ਼ੀ ਨੇ ਬਹੁਤ ਹੀ ਬਰੀਕੀ ਨਾਲ ਸੂਚਨਾ ਦੇ ਅਧਿਕਾਰ ਦੇ ਐਕਟ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਐਕਟ ਅਧੀਨ ਭਾਰਤ ਦੇ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਦਾ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਐਕਟ ਕੰਮ ਵਿੱਚ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ 'ਤੇ ਨਕੇਲ ਕੱਸਣ ਵਿੱਚ ਅਹਿਮ ਰੋਲ ਅਦਾ ਕਰ ਰਿਹਾ ਹੈ। ਇਸ ਦੌਰਾਨ ਸ੍ਰ: ਦਰਸ਼ਨ ਸਿੰਘ ਨੇ ਪਬਲਿਕ ਇਨਫਰਮੇਸ਼ਨ ਅਫ਼ਸਰ, ਸੂਚਨਾ ਲੈਣ ਸਬੰਧੀ ਫੀਸ ਅਤੇ ਸੂਚਨਾ ਹਾਸਲ ਕਰਨ ਦੇ ਵੱਖ-ਵੱਖ ਤਰੀਕਿਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ 'ਤੇ ਸੈਂਟਰ ਦੇ ਵਿਦਿਆਰਥੀਆਂ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਸਨ।
No comments:
Post a Comment