ਹੁਸ਼ਿਆਰਪੁਰ, 19 ਅਪ੍ਰੈਲ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ. ਨਗਰ ਦੇ ਦਿਸ਼ਾ -ਨਿਰਦੇਸ਼ਾ ਅਨੁਸਾਰ 22 ਅਪ੍ਰੈਲ ਨੂੰ ਜ਼ਿਲ੍ਹਾ ਹੁਸਿਆਰਪੁਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਲਗਾਈ ਜਾ ਰਹੀ ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸਜ ਅੰਡਰ ਸੈਕਸ਼ਨ 138 (ਪੈਡਿੰਗ ਅਤੇ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਅਤੇ ਲੇਬਰ ਡਿਸਪਿਊਟ ਕੇਸਜ਼), ਐਮ.ਏ.ਸੀ.ਟੀ. ਕੇਸਜ਼, ਇਲੈਕਟ੍ਰੀਸਿਟੀ ਅਤੇ ਵਾਟਰ ਬਿਲਜ਼, ਮੈਟਰੀਮੋਨੀਅਲ ਡਿਸਪਿਊਟਜ਼ ਕੇਸ ਸਮੇਤ ਬਾਕੀ ਸਿਵਲ ਡਿਸਪਿਊਟਸ ਸਬੰਧੀ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਉਨ੍ਹਾਂ ਨੇ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾਵੇ।

No comments:
Post a Comment