ਹੁਸ਼ਿਆਰਪੁਰ, 19 ਅਪ੍ਰੈਲ:
ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ 29ਵਾਂ ਸੜਕ ਸੁਰੱਖਿਆ ਹਫ਼ਤਾ 23 ਤੋਂ 30 ਅਪ੍ਰੈਲ 2018 ਤੱਕ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ 23 ਅਪ੍ਰੈਲ ਨੂੰ ਵੱਖ-ਵੱਖ ਚੌਂਕਾਂ ਵਿੱਚ ਸੜਕ ਸੁਰੱਖਿਆ ਸਬੰਧੀ ਬੈਨਰ ਲਗਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 24 ਅਪ੍ਰੈਲ ਨੂੰ ਵੱਖ-ਵੱਖ ਪ੍ਰਦੂਸ਼ਣ ਚੈਕ ਸੈਂਟਰਾਂ 'ਤੇ ਸਵੇਰੇ 9 ਤੋਂ 11 ਵਜੇ ਤੱਕ ਵਹੀਕਲਾਂ ਦੇ ਮੁਫ਼ਤ ਪ੍ਰਦੂਸ਼ਣ ਵੀ ਚੈਕ ਕੀਤੇ ਜਾਣਗੇ ਅਤੇ 25 ਅਪ੍ਰੈਲ ਨੂੰ ਦਾਣਾ ਮੰਡੀ ਵਿਖੇ ਟਰੈਕਟਰ ਟਰਾਲੀਆਂ 'ਤੇ ਰਿਫਲੈਕਟਰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 26 ਅਪ੍ਰੈਲ ਨੂੰ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਦੀ ਵਰਕਸ਼ਾਪ ਵਿੱਚ ਬੱਸਾਂ ਦੇ ਡਰਾਇਵਰਾਂ ਦੀਆਂ ਅੱਖਾਂ ਦੇ ਚੈਕਅਪ ਕੀਤੇ ਜਾਣਗੇ ਅਤੇ 27 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾਘਰ ਵਿਖੇ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 28 ਅਪ੍ਰੈਲ ਨੂੰ ਗੱਡੀਆਂ 'ਤੇ ਰਿਫਲੈਕਟਰ ਲਗਾਏ ਜਾਣਗੇ ਅਤੇ 29 ਅਪ੍ਰੈਲ ਨੂੰ ਦਸੂਹਾ ਅਤੇ ਮੁਕੇਰੀਆਂ ਵਿਖੇ ਪ੍ਰਦੂਸ਼ਣ ਚੈਕ ਸੈਂਟਰਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ 30 ਅਪ੍ਰੈਲ ਨੂੰ ਮੋਟਰ ਗੱਡੀ ਇੰਸਪੈਕਟਰ ਵਲੋਂ ਬੱਸਾਂ ਦੀ ਚੈਕਿੰਗ ਵੀ ਕੀਤੀ ਜਾਵੇ।
No comments:
Post a Comment