ਹੁਸ਼ਿਆਰਪੁਰ, 4 ਅਪ੍ਰੈਲ:
ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਵਿੱਚ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾਂ ਰੱਖਿਆ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 9 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਰਨਲ (ਰਿਟਾ:) ਸ੍ਰੀ ਦਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੇਡਰ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ. ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ. ਐਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਦੀ ਟਰੇਨਿੰਗ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ।

No comments:
Post a Comment