ਹੁਸ਼ਿਆਰਪੁਰ, 14 ਅਪ੍ਰੈਲ:
ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਅੱਜ ਬੜੀ ਹੀ ਸ਼ਰਧਾ ਨਾਲ ਭਾਰਤ ਰਤਨ ਡਾ. ਬੀ.ਆਰ ਅੰਬੇਡਕਰ ਜੀ ਦਾ ਜਨਮ ਦਿਹਾੜਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਭਾਰੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।
ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਨੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 127ਵੇਂ ਜਨਮ ਦਿਵਸ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਨਿਵਾਸੀਆਂ,
ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਭਾਰਤੀ ਸੰਵਿਧਾਨ ਦੇ ਨਿਰਮਾਤਾ ਸਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਨੇ ਸਾਰਿਆਂ ਨੂੰ ਬਰਾਬਰ ਅਧਿਕਾਰ ਦੇਣ ਲਈ ਇਕਜੁੱਟਤਾ ਕਾਇਮ ਕਰਨ ਵਿੱਚ ਮੁਖ ਭੂਮਿਕਾ ਨਿਭਾਈ ਅਤੇ ਉਸ ਸਮੇਂ 'ਤੇ ਸਮਾਜ ਵਿੱਚ ਫੈਲੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਜੀ ਦੇ ਦੱਸੇ ਹੋਏ ਮਾਰਗ 'ਤੇ ਚੱਲ ਕੇ ਸਮਾਜ ਭਲਾਈ ਦੇ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ, ਤਾਂ ਜੋ ਸਮੁੱਚੇ ਵਰਗ ਨੂੰ ਉਚਾ ਚੁੱਕਣ ਅਤੇ ਸਾਰਿਆਂ ਨੂੰ ਇਕ ਸਮਾਨ ਦਰਜਾ ਮਿਲ ਸਕੇ। ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਵਾਸੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਵੀ ਦਿੱਤੀਆਂ।
ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਨੇ ਕਿਹਾ ਕਿ ਡਾ. ਅੰਬੇਡਕਰ ਇੱਕ ਆਮ ਪਰਿਵਾਰ ਵਿੱਚ ਜਨਮ ਲੈ ਕੇ ਉਚ ਕੋਟੀ ਦੇ ਵਿਦਵਾਨ ਬਣੇ। ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦਾ ਨਿਰਮਾਣ ਕਰਦੇ ਸਮੇਂ ਸਭ ਨੂੰ ਬਰਾਬਰ ਰੱਖਿਆ ਅਤੇ ਇਸਤਰੀ-ਪੁਰਸ਼ ਨੂੰ ਬਰਾਬਰ ਵੋਟ ਦਾ ਅਧਿਕਾਰ ਦਿਵਾਇਆ।
ਇਸ ਮੌਕੇ 'ਤੇ ਐਸ.ਪੀ (ਐਚ) ਸ੍ਰੀ ਬਲਬੀਰ ਸਿੰਘ, ਆਈ.ਪੀ.ਐਸ. ਸ੍ਰੀ ਅੰਕੁਰ ਗੁਪਤਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਅਮਰਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਡੀ.ਐਸ.ਪੀ. (ਸਿਟੀ) ਸ੍ਰੀ ਸੁਖਵਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਡੀ.ਡੀ.ਪੀ.ਓ. ਸ੍ਰੀ ਸਰਬਜੀਤ ਸਿੰਘ ਬੈਂਸ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਮੋਹਨ ਸਿੰਘ ਲੇਹਲ, ਆਯੂਰਵੈਦਿਕ ਅਫ਼ਸਰ ਸ੍ਰੀ ਨਰੇਸ਼ ਕੁਮਾਰ ਮਾਹੀ ਸਮੇਤ ਭਾਰੀ ਸੰਖਿਆ ਵਿੱਚ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਬਾਬਾ ਸਾਹਿਬ ਦੀ ਤਸਵੀਰ 'ਤ ਸ਼ਰਧਾ ਦੇ ਫੁੱਲ ਭੇਂਟ ਕੀਤੇ।
No comments:
Post a Comment