ਹੁਸ਼ਿਆਰਪੁਰ, 16 ਅਪ੍ਰੈਲ:
ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਦਿਵਆਂਗ ਵਿਅਕਤੀਆਂ ਸਬੰਧੀ ਬਣਾਈ ਗਈ ਕਮੇਟੀ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿਵਆਂਗ ਵਿਅਕਤੀਆਂ ਦੇ ਸਰਟੀਫਿਕੇਟ ਬਣਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਿਵਆਂਗ ਵਿਅਕਤੀਆਂ ਦੀ ਸਹੂਲਤ ਅਨੁਸਾਰ ਵਿਸ਼ੇਸ਼ ਕਰਮਚਾਰੀਆਂ ਦੀ ਡਿਊਟੀ ਲਗਾਕੇ ਦਿਵਆਂਗ ਵਿਅਕਤੀਆਂ ਦੇ ਪਹਿਲ ਦੇ ਅਧਾਰ
'ਤੇ ਸਰਟੀਫਿਕੇਟ ਬਣਾਏ ਜਾਣ। ਉਨ੍ਹਾਂ ਕਿਹਾ ਕਿ ਦਿਵਆਂਗ ਵਿਦਿਆਰਥੀਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣ ਲਈ ਬਿਨ੍ਹਾਂ ਕਿਸੇ ਭੇਦ-ਭਾਵ ਦੇ ਸਕੂਲਾਂ ਵਿਚ ਦਾਖਲੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਦਿਵਆਂਗ ਵਿਅਕਤੀਆਂ ਨੂੰ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾਂਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਵੀ ਪਹਿਲ ਦੇ ਅਧਾਰ 'ਤੇ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ 10 ਮਈ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਿਵਆਂਗ ਸਰਟੀਫਿਕੇਟ ਬਣਾਏ ਜਾਣ ਸਬੰਧੀ ਲੱਗਣ ਵਾਲੇ ਕੈਂਪ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿੱਤਰ, ਸੀਨੀਅਰ ਮੈਡੀਕਲ ਅਫਸਰ ਡਾ. ਓ.ਪੀ. ਗੋਜਰਾ, ਡਾ. ਆਰ.ਕੇ. ਬੱਗਾ, ਡਾ. ਸਵਿੰਦਰ ਸਿੰਘ, ਡਾ. ਨਵਜੋਤ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਨੀਲ ਅਹੀਰ,, ਡਾ. ਚੰਦਰੇਸ਼ ਕੁਮਾਰ ਨਵਚੇਤਨਾ ਸੁਸਾਇਟੀ ਹੁਸ਼ਿਆਰਪੁਰ, ਮਿਸ ਇੰਦਰਜੀਤ ਕੌਰ ਨੰਦਨ, ਐਡਵੋਕੇਟ ਪੀ.ਐਸ. ਪਲਵੀ, ਰੋਮੀ ਸਿੰਘ, ਅਯੂਸ਼ ਸ਼ਰਮਾ, ਸਾਹਿਲ ਰਾਣਾ, ਰਾਹੁਲ ਧਿਮਾਨ, ਰਾਹੁਲ ਪੱਟੀ ਅਤੇ ਸੰਦੀਪ ਰਾਜੂ ਵੀ ਮੌਜੂਦ ਸਨ।
No comments:
Post a Comment