ਕਿਹਾ, ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾ ਕੇ ਕੂਲਰਾਂ, ਟਾਇਰਾਂ ਅਤੇ ਡੱਬਿਆਂ ਵਿੱਚੋ ਪਾਣੀ ਕੱਢ ਕੇ ਕੀਤੀ ਜਾਵੇ ਸਫ਼ਾਈ
ਹੁਸ਼ਿਆਰਪੁਰ, 20 ਅਪ੍ਰੈਲ:
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਮਲੇਰੀਆ, ਡੇਂਗੂ, ਚਿਕੁਨਗੁਨੀਆਂ ਅਤੇ ਵੈਕਟਰ ਬੌਰਨ (ਪਾਣੀ ਨਾਲ ਸਬੰਧਤ ਬਿਮਾਰੀਆਂ) ਬਿਮਾਰੀਆਂ ਦੇ ਵਾਧੇ ਦੀ ਰੋਕਥਾਮ ਲਈ ਵੱਧ ਤੋਂ ਵੱਧ ਜ਼ਿਲ੍ਹਾ ਨਿਵਾਸੀਆਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਦੇ ਫੈਲਣ ਦਾ ਮੁੱਖ ਕਾਰਨ ਜਾਗਰੂਕਤਾ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਵੱਧਦੇ ਤਾਪਮਾਨ ਵਿੱਚ ਸ਼ੁਰੂਆਤੀ ਤੌਰ 'ਤੇ ਇਹ ਬਿਮਾਰੀਆਂ ਫੈਲਣੀਆਂ ਸ਼ੁਰੂ ਹੋ ਜਾਂਦੀਆਂ ਹਨ। ਇਨ੍ਹਾਂ ਤੋਂ ਬਚਾਅ ਦਾ ਇਕੋ ਤਰੀਕਾ ਇਹ ਹੈ ਕਿ ਸੀਜ਼ਨ ਦੌਰਾਨ ਕੂਲਰ, ਟਾਇਰਾਂ, ਡੱਬਿਆਂ
ਆਦਿ ਵਿੱਚ ਪਾਣੀ ਨਾ ਜਮ੍ਹਾਂ ਹੋਣ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਨਗਰ ਨਿਗਮ, ਨਗਰ ਕੌਂਸਲਰਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਸਮੇਂ-ਸਮੇਂ ਸਿਰ ਘਰਾਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕਰਨ ਅਤੇ ਜਿਥੇ ਕਿਤੇ ਵੀ ਕੋਈ ਕਮੀ ਪਾਈ ਜਾਂਦੀ ਹੈ, ਤਾਂ ਇਸ ਸਬੰਧੀ ਜਾਗਰੂਕਤਾ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਬਿਮਾਰੀਆਂ ਤੋਂ ਬਚਾਓ ਲਈ ਸਰਕਾਰੀ ਮੁਲਾਜਮ ਅਤੇ ਆਮ ਜਨਤਾ ਵੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਦਿਨ ਸਰਕਾਰੀ ਦਫਤਰਾਂ, ਘਰਾਂ ਦੇ ਕੂਲਰ, ਫਰਿਜ਼ ਦੀਆਂ ਟਰੇਆਂ, ਪੰਛੀਆਂ ਵਾਸਤੇ ਪੀਣ ਵਾਲੇ ਪਾਣੀ ਦੇ ਬਰਤਨਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਨ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਟਪਾ ਦੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਅਤੇ ਤਾਲਮੇਲ ਕਮੇਟੀ ਵਲੋਂ ਵੀ ਜ਼ਿਲ੍ਹੇ ਵਿੱਚ 31 ਮਈ ਤੱਕ ਯੂਥ ਅਗੇਂਸਟ ਤੰਬਾਕੂ ਨਾਮਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਜਾਨਲੇਵਾ ਹੈ। ਸਾਨੂੰ ਤੰਬਾਕੂ ਵਿਰੁੱਧ ਡੱਟ ਕੇ ਖੜ੍ਹੇ ਹੋਣਾ ਚਾਹੀਦਾ ਹੈ ਅਤੇ ਸਾਡਾ ਇਹ ਵੀ ਫਰਜ਼ ਬਣਦਾ ਹੈ ਕਿ ਜੇਕਰ ਜਨਤਕ ਥਾਵਾਂ 'ਤੇ ਕੋਈ ਸਿਗਰਟਨੋਸ਼ੀ ਕਰਦਾ ਹੈ, ਤਾਂ ਉਸ ਨੂੰ ਨਿਮਰਤਾ ਸਹਿਤ ਅਜਿਹਾ ਕਰਨ ਤੋਂ ਰੋਕਿਆ ਜਾਵੇ।

No comments:
Post a Comment