ਹੁਸ਼ਿਆਰਪੁਰ, 19 ਅਪ੍ਰੈਲ :
ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਦੀ ਪ੍ਰਿੰਸੀਪਲ ਡਿੰਪਲ ਸੰਧੂ ਵਲੋਂ 'ਸਮਰਪਣ' ਪ੍ਰੋਜੈਕਟ ਲਈ 25 ਪਰਚੀਆਂ ਕਟਵਾ ਕੇ 9125 ਰੁਪਏ ਦੀ ਰਾਸ਼ੀ ਸੌਂਪੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਧੀਰਜ ਵਸ਼ਿਸ਼ਟ ਨੇ ਦੱਸਿਆ ਕਿ ਕਾਲਜ ਦੀ ਐਮ.ਡੀ. ਦਵਿੰਦਰ ਅੋਲਖ ਦੀ ਯੋਗ ਅਗਵਾਈ ਵਿੱਚ 'ਸਮਰਪਣ' ਪ੍ਰੋਜੈਕਟ ਲਈ ਇਹ ਪਰਚੀਆਂ ਮੰਜੂ ਬਾਲਾ ਨੇ ਪ੍ਰਾਪਤ ਕੀਤੀਆਂ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਾਲਜ ਸਟਾਫ਼ ਅਤੇ ਵਿਦਿਆਰਥਆਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ 'ਸਮਰਪਣ' ਪ੍ਰੋਜੈਕਟ ਲਈ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ।
ਫੋਟੋ ਕੈਪਸ਼ਨ: ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਦੀ ਪ੍ਰਿੰਸੀਪਲ ਡਿੰਪਲ ਸੰਧੂ ਮੈਡਮ ਮੰਜੂ ਬਾਲਾ ਨੂੰ 'ਸਮਰਪਣ' ਪ੍ਰੋਜੈਕਟ ਲਈ ਰਾਸ਼ੀ ਸੌਂਪਦੇ ਹੋਏ।
No comments:
Post a Comment