ਹੁਸ਼ਿਆਰਪੁਰ, 24 ਅਪ੍ਰੈਲ:
ਟਰਾਂਸਪੋਰਟ ਵਿਭਾਗ ਵਲੋਂ ਰਾਜ ਵਿੱਚ ਮਨਾਏ ਜਾ ਰਹੇ 29ਵੇਂ ਸੜਕ ਸੁਰੱਖਿਆ ਸਪਤਾਹ ਦੇ ਤਹਿਤ ਵਾਹਨ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਅਮਨ ਆਟੋ ਇੰਜੀਨੀਅਰ ਅਤੇ ਪ੍ਰਦੂਸ਼ਣ ਚੈਕ ਸੈਂਟਰ ਵਿੱਚ ਸੈਮੀਨਾਰ ਲਗਾਇਆ ਗਿਆ। ਰਿਜਨਲ ਟਰਾਂਸਪੋਰਟ ਅਫ਼ਸਰ ਸ੍ਰੀ ਮਨਜੀਤ ਸਿੰਘ ਦੀ ਅਗਵਾਈ ਹੇਠ ਲਗਵਾਏ ਗਏ ਸੈਮੀਨਾਰ ਦੌਰਾਨ ਸ਼ਹਿਰ ਦੇ ਮੇਨ ਚੌਹਾਰਿਆਂ ਵਿੱਚ ਟਰੈਫ਼ਿਕ ਨਿਯਮਾਂ ਨੂੰ ਦਰਸਾਉਂਦੇ ਬੈਨਰ ਵੀ ਲਗਾਏ ਗਏ।
ਆਪਣੇ ਸੰਬੋਧਨ ਵਿੱਚ ਆਰ.ਟੀ.ਓ. ਮਨਜੀਤ ਸਿੰਘ ਨੇ ਕਿਹਾ ਕਿ ਵੱਧ ਰਹੀਆਂ ਸੜਕ ਦੁਰਘਟਨਾਵਾਂ ਦੇ ਮੱਦੇ ਨਜ਼ਰ ਰਾਜ ਵਿੱਚ ਟਰਾਂਸਪੋਰਟ ਵਿਭਾਗ ਵਲੋਂ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ 30 ਅਪ੍ਰੈਲ ਤੱਕ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ਦੁਰਘਟਨਾਵਾਂ 'ਤੇ ਤਾਂ ਹੀ ਕਾਬੂ ਪਾਇਆ ਜਾ ਸਕਦਾ ਹੈ, ਜੇਕਰ ਵਾਹਨ ਚਾਲਕ ਟਰੈਫਿਕ ਨਿਯਮਾਂ ਦਾ ਪਾਲਣ ਕਰਨ। ਇਸ ਮੌਕੇ 'ਤੇ ਸ੍ਰੀ ਵਿਜੇ ਅਰੋੜਾ, ਸ੍ਰੀ ਕੁਲਦੀਪ ਸਿੰਘ, ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਅਵਤਾਰ ਸਿੰਘ, ਇੰਸਪੈਕਟਰ ਸ੍ਰੀ ਤਲਵਿੰਦਰ ਕੁਮਾਰ, ਸ੍ਰੀ ਗੋਲਡੀ ਵਿਰਦੀ, ਏ.ਐਸ.ਆਈ. ਸ੍ਰੀ ਨਰੇਸ਼ ਕੁਮਾਰ ਅਤੇ ਸ੍ਰੀ ਅਮਨਦੀਪ ਸਿੰਘ ਵੀ ਮੌਜੂਦ ਸਨ।
No comments:
Post a Comment