- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੋਈ ਬੈਠਕ
ਹੁਸ਼ਿਆਰਪੁਰ, 19 ਅਪ੍ਰੈਲ:
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਐਸ.ਕੇ. ਅਰੋੜਾ ਨੇ ਕਿਹਾ ਕਿ ਲੋੜਵੰਦ ਵਿਅਕਤੀਆਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਪਹੁੰਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਤੋਂ ਇਲਵਾ ਸਮੇਂ-ਸਮੇਂ 'ਤੇ ਸੈਮੀਨਾਰ ਅਤੇ ਕੈਂਪ ਲਗਾਕੇ ਵੀ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਸਬੰਧੀ ਲੋੜਵੰਦਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਉਹ ਅੱਜ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ, ਜਿਸ ਵਿੱਚ ਨਿਆਂਇਕ, ਸਿਵਲ ਅਤੇ ਪੁਲਿਸ ਦੇ ਅਧਿਕਾਰੀ ਮੌਜੂਦ ਸਨ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਭ ਉਠਾਉਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੇ ਸਮੇਂ ਅਤੇ ਧਨ ਦੀ ਬੱਚਤ ਹੋ ਸਕੇ। ਉਨ੍ਹਾਂ ਕਿਹਾ ਕਿ ਨਾਲਸਾ ਦੀਆਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਲੀਗਲ ਏਡ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਵੀ ਲੀਗਲ ਏਡ ਕਲੀਨਿਕ ਖੋਲ੍ਹ ਕੇ ਵੱਧ ਤੋਂ ਵੱਧ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ (ਨਾਲਸਾ) ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਲੋੜਵੰਦ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਣ।
ਇਸ ਦੌਰਾਨ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ, ਸੀ.ਜੇ.ਐਮ.ਸ੍ਰੀ ਅਸ਼ੀਸ਼ ਸਾਲਦੀ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਅਮਰਜੀਤ ਸਿੰਘ, ਡੀ.ਐਸ.ਪੀ. ਸ੍ਰੀ ਸੁਖਵਿੰਦਰ ਸਿੰਘ ਅਤੇ ਸਕੱਤਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਗੁਰਦੀਪ ਸਿੰਘ ਵੀ ਮੌਜੂਦ ਸਨ।
No comments:
Post a Comment