ਹੁਸ਼ਿਆਰਪੁਰ, 16 ਅਪ੍ਰੈਲ:
2011 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ੍ਰ: ਹਰਚਰਨ ਸਿੰਘ ਨੇ ਐਸ.ਡੀ.ਐਮ. ਮੁਕੇਰੀਆਂ ਵਜੋਂ ਅੱਜ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਉਹ ਮੁਕੇਰੀਆਂ
ਵਿਖੇ ਐਸ.ਡੀ. ਐਮ. ਵਜਂੋ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਸਰਦੂਲਗੜ੍ਹ (ਮਾਨਸਾ), ਸ਼ਹੀਦ ਭਗਤ ਸਿੰਘ ਨਗਰ, ਮੋਗਾ, ਤਰਨਤਾਰਨ ਵਿਖੇ ਵੀ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਰਹੇ ਹਨ।
ਸ੍ਰ: ਹਰਚਰਨ ਸਿੰਘ ਨੇ ਅਹੁਦਾ ਸੰਭਾਲਦਿਆਂ ਕਿਹਾ ਕਿ ਉਹ ਸਬ ਡਵੀਜ਼ਨ ਮੁਕੇਰੀਆਂ ਦੇ ਵਾਸੀਆਂ ਨੂੰ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਕਣਕ ਦੇ ਸੀਜ਼ਨ ਨੂੰ ਵੀ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
No comments:
Post a Comment