- ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 34,407 ਮੀਟ੍ਰਿਕ ਟਨ ਹੋਈ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 20 ਅਪ੍ਰੈਲ:
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਨਿਰੰਤਰ ਕੀਤੀ ਜਾ ਰਹੀ ਹੈ। ਪਿਛਲੇ ਦਿਨ ਤੱਕ ਮੰਡੀਆਂ ਵਿੱਚ 34,995 ਮੀਟ੍ਰਿਕ ਟਨ ਕਣਕ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 34,407 ਮੀਟ੍ਰਿਕ ਟਨ ਕਣਕ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 11.17 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਗਈ ਕਣਕ ਦੇ ਵੇਰਵੇ ਅਨੁਸਾਰ ਪਨਗਰੇਨ ਵਲੋਂ 8110 ਮੀਟ੍ਰਿਕ ਟਨ, ਮਾਰਕਫੈਡ ਵਲੋਂ 5002, ਪਨਸਪ ਵਲੋਂ 4837, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵਲੋਂ 4051, ਪੰਜਾਬ ਐਗਰੋ ਵਲੋਂ 5505, ਐਫ.ਸੀ.ਆਈ. ਵਲੋਂ 6754 ਅਤੇ ਵਪਾਰੀਆਂ ਵਲੋਂ 148 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਤੋਂ ਲੈ ਕੇ ਹੋਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਬਾਰਦਾਨੇ ਸਮੇਤ ਹੋਰ ਮੁਢਲੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿ ਮੰਡੀਆਂ ਵਿਚ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕੀ ਕਣਕ ਲਿਆਂਦੀ ਜਾਵੇ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਫ਼ਸਲ ਕੱਟਣ ਤੋਂ ਬਾਅਦ ਨਾੜ ਅਤੇ ਰਹਿੰਦ-ਖੁੰਹਦ ਨੂੰ ਵੀ ਅੱਗ ਨਾ ਲਗਾਈ ਜਾਵੇ। ਇਸ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਇਸ ਦਾ ਧੂੰਆਂ ਮਨੁੱਖੀ ਜੀਵਨ ਲਈ ਵੀ ਹਾਨੀਕਾਰਕ ਹੁੰਦਾ ਹੈ।
No comments:
Post a Comment