ਹੁਸ਼ਿਆਰਪੁਰ, 21 ਮਈ:
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ ਹੁਣ ਤੱਕ 100 ਫੀਸਦੀ ਕਣਕ ਦੀ ਖਰੀਦ ਕਰ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਮੰਡੀਆਂ ਵਿੱਚ 3,22,347 ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ, ਜਿਸ ਵਿੱਚੋਂ ਪਨਗਰੇਨ ਨੇ 62,866 ਮੀਟਰਕ ਟਨ, ਮਾਰਕਫੈਡ ਨੇ 69,205 ਮੀਟਰਕ ਟਨ, ਪਨਸਪ ਨੇ 56,065 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 34,538 ਮੀਟਰਕ ਟਨ, ਪੰਜਾਬ ਐਗਰੋ ਨੇ 24,829 ਮੀਟਰਕ ਟਨ, ਐਫ.ਸੀ.ਆਈ. ਨੇ 71,435 ਮੀਟਰਕ ਟਨ ਜਦਕਿ ਵਪਾਰੀਆਂ ਵਲੋਂ 3,409 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਸ ਦਿਨ ਤੱਕ 2,90,983 ਮੀਟਰਕ ਟਨ ਕਣਕ ਖਰੀਦੀ ਗਈ ਸੀ, ਜਿਸ ਮੁਤਾਬਕ ਹੁਣ ਤੱਕ 31,364 ਮੀਟਰਕ
ਟਨ ਵਾਧੂ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 537.79 ਕਰੋੜ ਰੁਪਏ ਦੀ ਅਦਾਇਗੀ ਵੀ ਆੜ੍ਹਤੀਆਂ ਨੂੰ ਕਰ ਦਿੱਤੀ ਗਈ ਹੈ, ਜਦਕਿ ਕਰੀਬ 91 ਫੀਸਦੀ ਲਿਫਟਿੰਗ ਵੀ ਯਕੀਨੀ ਬਣਾ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਜਿਥੇ ਬਾਕੀ ਰਹਿੰਦੀ ਅਦਾਇਗੀ ਆੜ੍ਹਤੀਆਂ ਨੂੰ ਜਲਦੀ ਕਰ ਦਿੱਤੀ ਜਾਵੇਗੀ, ਉਥੇ ਰਹਿੰਦੀ ਲਿਫਟਿੰਗ ਸਬੰਧੀ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਫ.ਸੀ.ਆਈ. ਵਲੋਂ 97 ਫੀਸਦੀ ਲਿਫਟਿੰਗ ਕੀਤੀ ਗਈ ਹੈ, ਜਦਕਿ ਬਾਕੀ ਏਜੰਸੀਆਂ ਵਲੋਂ ਵੀ ਕਰੀਬ 90 ਫੀਸਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਰਹਿੰਦੀ ਲਿਫਟਿੰਗ ਵੀ ਜਲਦੀ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
No comments:
Post a Comment