- ਕਿਹਾ, 12 ਕੇਸਾਂ ਵਿੱਚ ਆਪਸੀ ਪਰਿਵਾਰਕ ਸਮਝੌਤੇ ਵੀ ਕਰਵਾਏ
ਹੁਸ਼ਿਆਰਪੁਰ, 17 ਮਈ:
ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਦੀ ਰਹਿਨੁਮਾਈ ਹੇਠ ਫੈਮਲੀ ਵੈਲਫੇਅਰ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ ਗਈ। ਬੈਠਕ ਦੌਰਾਨ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਠਿਤ ਕੀਤੀ ਗਈ ਫੈਮਲੀ ਵੈਲਫੇਅਰ ਕਮੇਟੀ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਪ੍ਰਧਾਨ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਫੈਮਲੀ ਵੈਲਫੇਅਰ ਕਮੇਟੀ ਪਿਛਲੇ ਕੁਝ ਮਹੀਨਿਆਂ ਤੋਂ ਬੜੇ ਸੁਚੱਜੇ ਢੰਗ ਨਾਲ ਆਪਣਾ ਕੰਮ ਕਰ ਰਹੀ ਹੈ। ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਕਿਹਾ ਕਿ ਹੁਣ ਤੱਕ ਕਮੇਟੀ ਵਿੱਚ ਕਰੀਬ 179 ਕੇਸ ਆ ਚੁੱਕੇ ਹਨ ਅਤੇ 121 ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਲੋਂ ਦੋਨਾਂ ਧਿਰਾਂ ਦੀ ਸੁਝਬੂਝ ਨਾਲ 12 ਕੇਸਾਂ ਵਿੱਚ ਆਪਸੀ ਪਰਿਵਾਰਕ ਸਮਝੌਤੇ ਵੀ ਕਰਵਾਏ ਗਏ ਹਨ। ਇਸ ਦੌਰਾਨ ਉਨ੍ਹਾਂ ਵਲੋਂ ਕਮੇਟੀ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਈ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗਰਾਮ ਪੰਚਾਇਤ ਪਿੰਡ ਪੰਡੋਰੀ ਮਿਆਲ ਵਿਖੇ ਸੈਮੀਨਾਰ ਕਰਵਾ ਕੇ ਨਾਲਸਾ ਦੀਆਂ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।
ਇਸ ਮੌਕੇ ਮੈਂਬਰ ਐਸ.ਪੀ. ਦੀਵਾਨ, ਸ੍ਰੀ ਰਾਜੀਵ ਬਜਾਜ, ਵਿਨੋਦ ਓਹਰੀ, ਸੁਮਨ ਬਾਲਾ, ਪਵਨ ਕੁਮਾਰ ਸ਼ਰਮਾ, ਕੁਲਵਿੰਦਰ ਕੌਰ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।
No comments:
Post a Comment