ਹੁਸ਼ਿਆਰਪੁਰ, 12 ਮਈ:
ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਮਨਜੀਤ ਸਿੰਘ ਨੇ ਦੱਸਿਆ ਕਿ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ 14 ਤੋਂ 18 ਮਾਰਚ ਤੱਕ 5 ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਮੱਛੀ ਪਾਲਣ ਦੇ ਧੰਦੇ ਨੂੰ ਅਪਨਾਉਣ ਸਬੰਧੀ ਮੁੱਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ, ਇਸ ਲਈ ਵੱਧ ਤੋਂ ਵੱਧ ਚਾਹਵਾਨ ਵਿਅਕਤੀ ਇਸ ਕੈਂਪ ਦਾ ਫਾਇਦਾ ਚੁੱਕਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 94659-60270 ਅਤੇ ਦਫ਼ਤਰ ਦੇ ਟੈਲੀਫੋਨ ਨੰ: 01882-227285 'ਤੇ ਸੰਪਰਕ ਕੀਤਾ ਜਾ ਸਕਦਾ ਹੈ।
No comments:
Post a Comment