ਖੜਕਾਂ ਕੈਂਪ ਹੁਸ਼ਿਆਰਪੁਰ ਵਿਖੇ ਹੋਇਆ ਪਾਸਿੰਗ ਆਊਟ ਪਰੇਡ ਦਾ ਆਯੋਜਨ
ਹੁਸ਼ਿਆਰਪੁਰ, 19 ਮਈ:
ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬੱਲ ਖੜਕਾਂ ਵਿਖੇ ਬੈਚ ਨੰਬਰ 244 ਅਤੇ 45 ਦੇ ਟਰੇਨਿੰਗ ਲੈਣ ਵਾਲੇ 315 ਮਹਿਲਾ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 'ਤੇ ਡਾਇਰੈਕਟਰ ਜਨਰਲ, ਆਈ.ਪੀ.ਐਸ., ਸੀਮਾ ਸੁਰੱਖਿਆ ਬੱਲ ਸ੍ਰੀ ਕੇ.ਕੇ. ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਡਾਇਰੈਕਟਰ ਜਨਰਲ, ਆਈ.ਪੀ.ਐਸ., ਸੀਮਾ
ਸੁਰੱਖਿਆ ਬੱਲ ਸ੍ਰੀ ਕੇ.ਕੇ. ਸ਼ਰਮਾ ਨੇ ਇਸ ਮੌਕੇ ਤੇ ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬਲ ਖੜਕਾਂ ਦੇ ਅਧਿਕਾਰੀਆਂ ਅਤੇ ਟਰੇਨਿੰਗ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬਹੁਤ ਹੀ ਉਚ ਕਿਸਮ ਦੀ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਪਾਸਿੰਗ ਆਊਟ ਪਰੇਡ ਵਿੱਚ ਟਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿਖਿਆਰਥਣਾਂ ਨੇ ਪਾਸਿੰਗ ਆਊਟ ਪਰੇਡ ਵਿੱਚ ਆਪਣੀ ਸਿਖਲਾਈ ਦੌਰਾਨ ਪ੍ਰਾਪਤ ਕੀਤੀ ਮੁਹਾਰਤ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ 'ਤੇ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਵਿਸ਼ਿਆਂ ਵਿੱਚ ਅਵੱਲ ਰਹਿਣ ਵਾਲੀਆਂ ਸਿਖਿਆਰਥਣਾਂ ਨੂੰ ਮੈਡਲ ਪ੍ਰਦਾਨ ਕੀਤੇ ਗਏ ਅਤੇ ਉਨ੍ਹਾਂ ਨੂੰ ਦੇਸ਼ ਦੀ ਸੇਵਾ ਲਈ ਸਮਰਪਿਤ ਹੋਣ ਪ੍ਰਤੀ ਸਹੁੰ ਵੀ ਚੁਕਾਈ ਗਈ।
ਉਨ੍ਹਾਂ ਨੇ ਸਿਖਿਆਰਥਣਾਂ ਦੇ ਪਰਿਵਾਰਾਂ ਨੂੰ ਵੀ ਇਸ ਮੌਕੇ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪ੍ਰੇਰਨਾ ਸਦਕਾ ਹੀ ਅੱਜ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਵਿੱਚ ਆ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੇ-ਆਪ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਕੁਲ 315 ਸਿਖਿਆਰਥਣਾਂ ਨੇ ਟਰੇਨਿੰਗ ਹਾਸਲ ਕੀਤੀ ਹੈ ਉਨ੍ਹਾਂ ਦੱਸਿਆ ਕਿ ਸਿਖਿਆਰਥਣਾਂ ਨੂੰ ਟਰੇਨਿੰਗ ਦੌਰਾਨ 44 ਹਫ਼ਤੇ ਦੀ ਸਖਤ ਬੁਨਿਆਦੀ ਸਿਖਲਾਈ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੂੰ ਹਥਿਆਰ ਚਲਾਉਣਾ, ਲੜਾਈ ਦੇ ਢੰਗ, ਡਰਿੱਲ, ਦੇਸ਼ ਦੀਆਂ ਹੱਦਾਂ ਦੀ ਨਿਗਰਾਨੀ, ਕੁਦਰਤੀ ਆਫ਼ਤਾਂ, ਫਸਟ ਏਡ, ਸਰਚਿੰਗ ਅਤੇ ਮਨੁੱਖੀ ਅਧਿਕਾਰਾਂ ਬਾਰੇ ਪੂਰੀ ਸਿਖਲਾਈ ਦਿੱਤੀ ਗਈ ਹੈ। ਸਿਖਲਾਈ ਦੌਰਾਨ ਇਨ੍ਹਾਂ ਸਿਖਿਆਰਥਣਾਂ ਨੂੰ ਆਤਮ ਨਿਰਭਰ, ਅਨੁਸ਼ਾਸ਼ਨ ਵਿੱਚ ਰਹਿਣ ਅਤੇ ਮਾਨਸਿਕ ਤੌਰ 'ਤੇ ਮਜਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਇਹ ਸਿਖਿਆਰਥਣਾਂ ਆਪਣੀ ਡਿਊਟੀ ਦੌਰਾਨ ਅਣ-ਸੁਖਾਵੇਂ ਹਲਾਤਾਂ ਦਾ ਸਾਹਮਣਾ ਮਜ਼ਬੂਤੀ ਨਾਲ ਕਰ ਸਕਣ। ਇਸ ਦੌਰਾਨ ਸਿਖਿਆਰਥਣਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਸਿਖਲਾਈ ਦੌਰਾਨ ਵੱਖ-ਵੱਖ ਵਿਸ਼ਿਆਂ ਵਿੱਚ ਮੁਹਾਰਤ ਹਾਸਲ ਕਰਨ ਵਾਲੀਆਂ ਸਿੱਖਿਆਰਥਣਾਂ ਵਿੱਚ ਬੈਚ ਨੰਬਰ 244 ਦੀ ਓਵਰ ਆਲ ਪਹਿਲੇ ਸਥਾਨ 'ਤੇ ਰਚਨਾ ਪਰਮਾਰ, ਓਵਰ ਆਲ ਦੂਜੇ ਸਥਾਨ 'ਤੇ ਅਕਸ਼ੀ ਕੁਮਾਰੀ, ਬੈਸਟ ਇਨ ਐਂਡੂਰੈਸ ਵਿੱਚ ਜਾਬਾ ਸਿੰਘਾ ਮਹਾਪਾਥਰਾ , ਬੈਸਟ ਇਨ ਸ਼ੂਟਿੰਗ ਡਰਿੱਲ ਵਿੱਚ ਰੀਨਾ ਮਾਲਵੀਆ ਅਤੇ ਬੈਸਟ ਇਨ ਡਰਿੱਲ ਵਿੱਚ ਸਵੇਤਾ ਕੁਮਾਰੀ ਜੇਤੂ ਰਹੇ। ਜਦਕਿ ਬੈਚ ਨੰਬਰ 245 ਵਿੱਚ ਓਵਰ ਆਲ ਪਹਿਲੇ ਸਥਾਨ 'ਤੇ ਮੋਨੂ ਲੋਵੰਸ਼ੀ, ਓਵਰ ਆਲ ਦੂਜੇ ਸਥਾਨ 'ਤੇ ਪਰਾਚੀ ਤਿਵਾੜੀ, ਬੈਸਟ ਇਨ ਐਂਡੂਰੈਸ ਵਿੱਚ ਬੀ.ਵੈਂਕਟਾ ਬੰਗਾਰੂ ਪਵਾਨੀ, ਬੈਸਟ ਇਨ ਸ਼ੂਟਿੰਗ ਡਰਿੱਲ ਵਿੱਚ ਰੂਮਾ ਪੋਲ ਅਤੇ ਬੈਸਟ ਇਨ ਡਰਿੱਲ ਵਿੱਚ ਸਲਮਾ ਜਹਾਨ ਜੇਤੂ ਰਹੇ।
ਇਸ ਦੌਰਾਨ ਰਾਸ਼ਟਰਪਤੀ ਦੁਆਰਾ ਵਧੀਆ ਸੇਵਾਵਾਂ ਦੇ ਲਈ ਦਿੱਤੇ ਗਏ ਅਵਾਰਡ ਦੇ ਅਵਾਰਡੀਆਂ ਹੁਸ਼ਿਆਰਪੁਰ ਦੇ ਰਿਟਾ: ਇੰਸਪੈਕਟਰ ਜਨਰਲ (ਜੀ.ਡੀ.) ਖੁਸ਼ਕਰਨ ਸਿੰਘ, ਪਟਿਆਲਾ ਦੇ ਰਿਟਾ: ਡਿਪਟੀ ਕਮਾਂਡੈਂਟ ਕੁਲਦੀਪ ਸਿੰਘ, ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਰਿਟਾ: ਡਿਪਟੀ ਕਮਾਂਡੈਂਟ ਸ੍ਰੀ ਬਲਵਿੰਦਰ ਸਿੰਘ ਰਾਣਾ, ਹਰਿਆਣਾ ਦੇ ਸੋਨੀਪਤ ਦੇ ਰਿਟਾ: ਇੰਸਪੈਕਟਰ (ਸੀ.ਆਈ.ਪੀ.ਐਚ.ਈ.ਆਰ.) ਰਾਜ ਸਿੰਘ, ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਦੇ ਰਿਟਾ: ਇੰਸਪੈਕਟਰ (ਸੀ.ਓ.ਐਮ.ਐਨ.) ਸ੍ਰੀ ਚੰਦ ਖਰਵਾਲ, ਹਿਮਾਚਲ ਪ੍ਰਦੇਸ਼ ਦੇ ਕਾਂਗੜ ਦੇ ਰਿਟਾ: ਇੰਸਪੈਕਟਰ (ਜੀ.ਡੀ.) ਮਦਨ ਲਾਲ, ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਰਿਟਾ: ਸਬ ਇੰਸਪੈਕਟਰ (ਜੀ.ਡੀ.) ਰਣਬੀਰ ਸਿੰਘ, ਹਰਿਆਣਾ ਦੇ ਭਵਾਨੀ ਦੇ ਰਿਟਾ: ਸਬ ਇੰਸਪੈਕਟਰ (ਜੀ.ਡੀ.) ਹੁਸ਼ਿਆਰ ਸਿੰਘ, ਪੰਜਾਬ ਦੇ ਸੰਗਰੂਰ ਦੇ ਰਿਟਾ: ਸਬ ਇੰਸਪੈਕਟਰ ਜਗ ਰਾਜ ਸਿੰਘ, ਪੰਜਾਬ ਦੇ ਬਠਿੰਡਾ ਦੇ ਰਿਟਾ: ਸਬ ਇਸੰਪੈਕਟਰ (ਜੀ.ਡੀ.) ਜਗਰੂਪ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਬੀ.ਐਸ.ਐਫ. ਦੀ ਸੀਮਾ ਭਵਾਨੀ ਗਰੁੱਪ ਵਲੋਂ ਮੋਟਰ ਸਾਈਕਲ ਸਟੰਟ ਸਾਈਟ ਰਾਈਡਿੰਗ, ਬੁਲ ਫਾਈਟਿੰਗ, ਸੀਮਾ ਪਰਹੈਰੀ ਸਲਿਊਟ, ਬੈਕ ਰਾਈਡਿੰਗ, ਪਿਸਟਲ ਦਾ ਮਨਮੌਹਕ ਦ੍ਰਿਸ਼ ਪੇਸ਼ ਕੀਤਾ ਗਿਆ, ਜਿਸ ਦੀ ਸਾਰਿਆਂ ਵਲੋਂ ਜ਼ੋਰਦਾਰ ਸ਼ਲਾਘਾ ਕੀਤੀ ਗਈ।
ਇਸ ਮੌਕੇ 'ਤੇ ਇੰਸਪੈਕਟਰ ਜਨਰਲ, ਐਸ.ਟੀ.ਸੀ. ਖੜਕਾਂ ਸ੍ਰੀ ਪੀ.ਐਸ.ਬੈਂਸ ਅਤੇ ਇੰਸਪੈਕਟਰ ਜਨਰਲ, ਆਈ.ਪੀ.ਐਸ. ਪੰਜਾਬ ਫਰੰਟੀਅਰ ਸ੍ਰੀ ਮੁਕਲ ਗੋਇਲ, ਆਈ.ਜੀ. ਐਚ.ਆਰ. ਚੰਡੀਗੜ੍ਹ ਡਾ. ਪੀ.ਕੇ. ਰੌਸ਼ਨ, ਕਮਾਂਡੈਂਟ (ਟਰੇਨਿੰਗ) ਸ੍ਰੀ ਓਪਿੰਦਰਾ ਰਾਏ, ਸੈਕਿੰਡ ਕਮਾਂਡੈਂਟ (ਟਰੇਨਿੰਗ) ਸ੍ਰੀ ਵਿਕਾਸ਼ ਸੁੰਦਰਿਆਲ, ਡਿਪਟੀ ਕਮਾਂਡੈਂਟ ਸ੍ਰੀ ਡਿੰਪਲ ਖਰੀ, ਡਿਪਟੀ ਕਮਾਂਡੈਂਟ ਅਰਵਿੰਦ ਬਿਆਲਾ, ਡਿਪਟੀ ਕਮਾਂਡੈਂਟ ਸ੍ਰੀ ਸੁਰੇਸ਼ ਕੌਂਡਲ ਅਤੇ ਡਿਪਟੀ ਕਮਾਂਡੈਂਟ ਸ੍ਰੀ ਆਸ਼ੂ ਰੰਜਨ ਰਾਏ ਵੀ ਮੌਜੂਦ ਸਨ।

No comments:
Post a Comment