- ਅੱਜ ਸਬ-ਡਵੀਜ਼ਨ ਪੱਧਰ 'ਤੇ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕਰਕੇ ਦਿੱਤੇ ਜਾਣਗੇ ਕਰਜ਼ਾ ਰਾਹਤ ਸਰਟੀਫਿਕੇਟ
- ਕਿਹਾ, ਇਸ ਤੋਂ ਪਹਿਲਾਂ ਗੁਰਦਾਸਪੁਰ ਵਿੱਚ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਦੇ 3651 ਕਿਸਾਨਾਂ ਦੇ 21.57 ਕਰੋੜ ਰੁਪਏ ਦੇ ਕਰਜ਼ੇ ਹੋਏ ਸੀ ਮੁਆਫ਼
ਹੁਸ਼ਿਆਰਪੁਰ, 27 ਮਈ:
ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜ਼ਿਲ੍ਹੇ ਦੇ 6830 ਕਿਸਾਨਾਂ ਦੇ 74.81 ਕਰੋੜ ਰੁਪਏ ਦੇ ਕਰਜੇ ਮੁਆਫ਼ ਕੀਤੇ ਗਏ ਹਨ। ਕਿਸਾਨਾਂ ਨੂੰ ਕਰਜ਼ਾ ਮੁਆਫ਼ਾ ਸਬੰਧੀ ਸਰਟੀਫਿਕੇਟ ਵੰਡਣ ਲਈ ਅੱਜ ਸਬ-ਡਵੀਜ਼ਨ ਪੱਧਰ 'ਤੇ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸਬ-ਡਵੀਜ਼ਨ ਅਧੀਨ ਆਉਣ ਵਾਲੇ ਪਿੰਡਾਂ ਦੇ 2037 ਕਿਸਾਨਾਂ ਦੇ 24.64 ਕਰੋੜ ਰੁਪਏ, ਸਬ-ਡਵੀਜ਼ਨ ਮੁਕੇਰੀਆਂ ਦੇ 1268 ਕਿਸਾਨਾਂ ਦੇ 13.26 ਕਰੋੜ, ਸਬ-ਡਵੀਜ਼ਨ ਗੜ੍ਹਸ਼ੰਕਰ ਦੇ 1728 ਕਿਸਾਨਾਂ ਦੇ 15.85 ਅਤੇ ਸਬ-ਡਵੀਜ਼ਨ ਦਸੂਹਾ ਦੇ 1797 ਕਿਸਾਨਾਂ ਦੇ 21.06 ਕਰੋੜ ਰੁਪਏ ਸਮੇਤ ਕੁੱਲ 6830 ਕਿਸਾਨਾਂ ਦੇ 74.81 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਹੋਣਗੇ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਹੁਸ਼ਿਆਰਪੁਰ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਦੇਣ ਲਈ ਗਾਰਡਨ ਕੋਟ, ਗੜ੍ਹਸੰਕਰ ਵਿੱਚ ਖਾਬਰਾ ਪੈਲੇਸ, ਦਸੂਹਾ ਵਿਖੇ ਫਰੈਂਡਸ ਪੈਲੇਸ ਅਤੇ ਮੁਕੇਰੀਆਂ ਵਿਖੇ ਨਵਦੀਪ ਪੈਲੇਸ ਵਿਖੇ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਵਿੱਚ ਸਬੰਧਤ ਹਲਕਿਆਂ ਦੇ ਵਿਧਾਇਕ ਲਾਭਪਾਤਰੀ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗੁਰਦਾਸਪੁਰ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ 3651 ਕਿਸਾਨਾਂ ਦੇ 21.57 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ।
No comments:
Post a Comment