ਹੁਸ਼ਿਆਰਪੁਰ, 15 ਮਈ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਨੇ ਪਿੰਡਾਂ ਵਿੱਚ ਨਾਲਸਾ ਦੀਆਂ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਚਲਾਈ ਗਈ ਵਿਸ਼ੇਸ਼ ਪ੍ਰਚਾਰ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਡੀਸ਼ਨਲ ਸੈਸ਼ਨ ਜੱਜ ਸ੍ਰੀਮਤੀ ਪ੍ਰਿਆ ਸੂਦ, ਸ੍ਰੀ ਪੀ.ਐਸ. ਰਾਏ ਅਤੇ ਸ੍ਰੀ ਰਣਜੀਤ ਕੁਮਾਰ ਜੈਨ ਵੀ ਮੌਜੂਦ ਸਨ।
ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਨੇ ਦੱਸਿਆ ਕਿ ਪ੍ਰਚਾਰ ਵੈਨ ਰਾਹੀਂ ਜ਼ਿਲ੍ਹੇ ਦੀਆਂ ਵੱਖ-ਵੱਖ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਵਿਖੇ ਸੈਮੀਨਾਰ ਕਰਵਾਏ
ਜਾਣਗੇ। ਇਸ ਰਾਹੀਂ ਲੋਕਾਂ ਨੂੰ ਨਾਲਸਾ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਕਈ ਵੀ ਜ਼ਰੂਰਤਮੰਦ ਵਿਅਕਤੀ ਕਾਨੂੰਨੀ ਸੇਵਾਵਾਂ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਇਸ ਪ੍ਰਚਾਰ ਵੈਨ ਰਾਹੀਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਵੱਖ-ਵੱਖ ਕਾਨੂੰਨੀ ਅਧਿਕਾਰਾਂ ਸਬੰਧੀ ਪਿੰਡ ਵਾਸੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ 'ਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਦੱਸਿਆ ਕਿ ਪ੍ਰਚਾਰ ਵੈਨ ਰਾਹੀਂ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਜ਼ਰੂਰਤਮੰਦ ਮੁਫ਼ਤ ਕਾਨੂੰਨੀ ਸੇਵਾਵਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੱਧ ਤੋਂ ਵੱਧ ਸੈਮੀਨਾਰ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਨਾਲਸਾ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਹਾਸਲ ਕਰਨ ਅਤੇ ਲੋੜ ਪੈਣ 'ਤੇ ਮੁਫ਼ਤ ਕਾਨੂੰਨੀ ਸਹਾਇਤਾ ਦਾ ਫਾਇਦਾ ਉਠਾਉਣ।

No comments:
Post a Comment