ਕਿਹਾ, ਬਾਕੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਕਰਨ ਅਜਿਹੇ ਉਪਰਾਲੇ
ਹੁਸ਼ਿਆਰਪੁਰ, 11 ਮਈ:
ਸਿੱਖਿਆ ਮੰਤਰੀ ਪੰਜਾਬ ਸ੍ਰੀ ਓ.ਪੀ.ਸੋਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸ਼ੁਰੂ ਕੀਤਾ ਗਿਆ 'ਸਮਰਪਣ' ਪ੍ਰੋਜੈਕਟ ਸੂਬੇ ਦੇ ਹੋਰ ਜ਼ਿਲ੍ਹਿਆਂ ਲਈ ਇਕ ਮਿਸਾਲ ਹੈ ਅਤੇ ਇਸ ਪ੍ਰੋਜੈਕਟ ਵਿੱਚ ਪੰਜਾਬ ਸਰਕਾਰ ਵਲੋਂ ਵੀ ਅਹਿਮ ਭੂਮਿਕਾ ਨਿਭਾਈ ਜਾਵੇਗੀ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ 'ਸਮਰਪਣ' ਦੇ ਪਹਿਲੇ ਜ਼ਿਲ੍ਹਾ ਪੱਧਰੀ ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਵੀ ਸ਼ਾਮਲ ਸਨ। ਸਿੱਖਿਆ ਮੰਤਰੀ ਨੇ ਕਿਹਾ ਕਿ ਜੇਕਰ ਬਾਕੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਹੋਰ ਸੁਧਾਰ ਲਿਆਉਣ ਦਾ ਟੀਚਾ ਮਿਥ ਲੈਣ, ਤਾਂ ਰਾਜ ਦੇ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਕੋਈ ਕਮੀ ਨਹੀਂ ਰਹੇਗੀ।
ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਤੀ ਬੇਹੱਦ ਗੰਭੀਰ ਹੈ ਅਤੇ ਸਰਕਾਰ ਵਲੋਂ ਵੱਖ-ਵੱਖ ਅਧਿਆਪਕ ਯੂਨੀਅਨਾਂ ਨਾਲ ਮੀਟਿੰਗ ਕਰਕੇ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਹਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਆਏ ਹਨ ਅਤੇ ਇਨ੍ਹਾਂ ਨਤੀਜਿਆਂ ਦੇ ਆਧਾਰ 'ਤੇ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਹੋਰ ਬੇਹਤਰ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਿਸ਼ੇਸ਼ ਮੀਟਿੰਗ ਵੀ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਬੱਚਿਆਂ ਨੂੰ ਹੋਰ ਬੇਹਤਰ ਸਹੂਲਤਾਂ ਦੇਣ ਲਈ ਵਿਚਾਰ-ਵਟਾਂਦਰਾ ਵੀ ਕੀਤਾ ਜਾਵੇਗਾ।
ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਓ.ਪੀ. ਸੋਨੀ ਨੇ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਹੋਰ ਬੇਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿਥੇ ਜ਼ਮੀਨੀ ਪੱਧਰ 'ਤੇ ਸੂਬਾ ਵਾਸੀਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਇਹ ਵੀ ਯਤਨ ਕੀਤਾ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

No comments:
Post a Comment