ਹੁਸ਼ਿਆਰਪੁਰ, 12 ਮਈ:
ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਸ਼੍ਰੀਮਤੀ ਰਜਨੀਸ਼ ਕੌਰ ਨੇ ਦੱਸਿਆ ਕਿ ਐਫ.ਸੀ.ਆਈ. ਵਲੋਂ 16,500 ਬੈਗਜ਼ ਅਨਲੋਡ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਧਿਆਨ ਵਿੱਚ ਆਇਆ ਸੀ ਕਿ ਸੀ.ਡਬਲਯੂ.ਸੀ. ਵਿਖੇ ਅਨਲੋਡਿੰਗ ਦੀ ਸਮੱਸਿਆ ਹੈ। ਡੀ.ਐਫ.ਐਸ.ਸੀ. ਨੇ ਦੱਸਿਆ ਕਿ ਜਦੋਂ ਇਸ ਸਬੰਧੀ ਐਫ.ਸੀ.ਆਈ. ਦੇ ਅਧਿਕਾਰੀਆਂ ਨਾਲ ਗੱਲ ਕੀਤੀ, ਤਾਂ ਉਨ੍ਹਾਂ ਦੱਸਿਆ ਕਿ ਸੀ.ਡਬਲਯੂ.ਸੀ. ਵਿੱਚ ਲੇਬਰ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਟੋਰੇਜ਼ ਦੀ ਹੋਰ ਕਪੈਸਟੀ ਵੀ ਹਾਇਰ ਕਰ ਲਈ ਗਈ ਹੈ। ਇਸ ਤੋਂ ਇਲਾਵਾ ਐਫ.ਸੀ.ਆਈ. ਮੁਤਾਬਕ ਜਿਥੇ 16,500 ਬੈਗ ਅਨਲੋਡ ਕੀਤੇ ਜਾ ਚੁੱਕੇ ਹਨ, ਉਥੇ ਇਹ ਪ੍ਰਕ੍ਰਿਆ ਅੱਗੇ ਵੀ ਜਾਰੀ ਰਹੇਗੀ। ਸ੍ਰੀਮਤੀ ਰਜਨੀਸ਼ ਕੌਰ ਨੇ ਦੱਸਿਆ ਕਿ ਜ਼ਿਲ੍ਰੇ ਵਿੱਚ ਅਨਲੋਡਿੰਗ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

No comments:
Post a Comment