ਹੁਸ਼ਿਆਰਪੁਰ, 22 ਮਈ:
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸ੍ਰੀ ਵਿਪੁਲ ਉਜਵਲ ਅਤੇ ਭਾਰਤੀ ਰੈਡ ਕਰਾਸ ਸੋਸਾਇਟੀ ਦਿੱਲੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਨੌਕਰੀ ਲਈ ਇੰਟਰਵਿਊ ਦੇਣ ਆਏ ਨੌਜਵਾਨਾਂ ਲਈ ਪੀਣ ਵਾਲੇ ਪਾਣੀ ਦਾ ਟੈਂਕਰ ਮੁਹੱਈਆ ਕਰਵਾਇਆ ਗਿਆ। ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ ਸਮੇਂ-ਸਮੇਂ ਸਿਰ ਰੈਡ ਕਰਾਸ ਸੋਸਾਇਟੀ ਵਲੋਂ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਸੋਸਾਇਟੀ ਵਲੋਂ ਕਿਡਨੀ ਫੇਲ ਗਰੀਬ ਮਰੀਜ਼ਾਂ ਦੇ ਮੁਫ਼ਤ ਡਾਇਲਸਿਸ ਤੋਂ ਇਲਾਵਾ ਮੈਡੀਕਲ, ਇੰਜੀਨੀਅਰਿੰਗ ਅਤੇ ਡਿਗਰੀ ਕਾਲਜਾਂ ਦੇ ਜ਼ਰੂਰਤਮੰਦ ਵਿਦਿਆਰਥੀਆਂ ਦੀਆਂ ਫੀਸਾਂ ਲਈ ਮਾਲੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਦਸਵੀਂ-ਬਾਰਵੀਂ ਮੈਡੀਕਲ ਅਤੇ ਨਾਨ ਮੈਡੀਕਲ ਜਮਾਤ ਵਿਚੋਂ ਪਹਿਲਾ ਦਰਜਾ ਪ੍ਰਾਪਤ ਕਰਨ ਵਾਲੇ 3 ਲੜਕੇ ਅਤੇ 3 ਲੜਕੀਆਂ ਨੂੰ ਹਰ ਸਾਲ ਆਜ਼ਾਦੀ ਦਿਵਸ 'ਤੇ ਐਵਾਰਡਾਂ ਨਾਲ ਵੀ ਨਵਾਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਸਾਂਝੀ ਰਸੋਈ ਪ੍ਰੋਜੈਕਟ ਰਾਹੀਂ ਰੋਜਾਨਾ ਕਰੀਬ 500 ਗਰੀਬ ਅਤੇ ਜ਼ਰੂਰਤਮੰਦ ਵਿਅਕਤੀਆਂ ਨੂੰ ਕੇਵਲ 10 ਰੁਪਏ ਵਿੱਚ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

No comments:
Post a Comment