ਮੀਟਿੰਗ ਦੌਰਾਨ ਢੁਕਵੇਂ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 24 ਮਈ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਸੀ.ਜੇ.ਐਮ. ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਵਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਡਿਪਟੀ ਸੁਪਰਡੈਂਟ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਬਾਲ ਸੁਰੱਖਿਆ ਅਫ਼ਸਰ ਅਤੇ ਪੈਨਲ ਐਡਵੋਕੇਟ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਕਿਹਾ ਕਿ 25 ਮਈ ਨੂੰ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਮਹਿਲਾ ਕੈਦੀਆਂ ਲਈ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਮੀਟਿੰਗ ਦੌਰਾਨ ਮਹਿਲਾ ਕੈਦੀਆਂ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ।
ਇਸ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 14 ਜੁਲਾਈ 2018 ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਸਬੰਧੀ ਵੀ ਬੈਂਕਾਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਰਜ਼ੇ ਦੇ ਪ੍ਰੀ-ਲਿਟੀਗੇਟਿਵ ਕੇਸਾਂ ਦੇ ਨਿਪਟਾਰੇ ਕਰਵਾਉਣ ਸਬੰਧੀ ਵੱਧ ਤੋਂ ਵੱਧ ਕੇਸ ਲਗਵਾਏ ਜਾਣ, ਤਾਂ ਜੋ ਆਮ ਜਨਤਾ ਨੂੰ ਘੱਟ ਸਮੇਂ ਵਿੱਚ ਨਿਆਂ ਮਿਲ ਸਕੇ। ਉਨ੍ਹਾਂ ਮੀਟਿੰਗ ਦੌਰਾਨ ਲੇਬਰ ਕਮਿਸ਼ਨਰ ਸ੍ਰੀ ਨਵਦੀਪ ਸਿੰਘ ਨਾਲ ਵੀ ਨੈਸ਼ਨਲ ਲੋਕ ਅਦਾਲਤ ਵਿੱਚ ਪੈਡਿੰਗ ਅਤੇ ਪ੍ਰੀ-ਲਿਟੀਗੇਟਿਵ ਕੇਸਾਂ ਬਾਰੇ ਚਰਚਾ ਕੀਤੀ, ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕੇ।
No comments:
Post a Comment