- ਕਿਹਾ, ਹੁਣ ਤੱਕ 515.76 ਕਰੋੜ ਰੁਪਏ ਦੀ ਅਦਾਇਗੀ ਕੀਤੀ
ਹੁਸ਼ਿਆਰਪੁਰ, 15 ਮਈ:
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਸਾਰੀ 3,16,498 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ਅਤੇ ਲਿਫਟਿੰਗ ਨਿਰੰਤਰ ਕੀਤੀ ਜਾ ਰਹੀ ਹੈ, ਜਦ ਕਿ ਹੁਣ ਤੱਕ ਬਣਦੀ 515.76 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਗਈ ਕਣਕ ਦੇ ਵੇਰਵੇ ਅਨੁਸਾਰ ਪਨਗਰੇਨ ਵਲੋਂ 61,354 ਮੀਟਰਕ ਟਨ, ਮਾਰਕਫੈਡ ਵਲੋਂ 67,411, ਪਨਸਪ ਵਲੋਂ 55,092, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵਲੋਂ 34,294, ਪੰਜਾਬ ਐਗਰੋ ਵਲੋਂ 24,397, ਐਫ.ਸੀ.ਆਈ. ਵਲੋਂ 70,712 ਅਤੇ ਵਪਾਰੀਆਂ ਵਲੋਂ 3238 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਕਰਨ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਪੁੱਜੀ ਸਾਰੀ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮੰਡੀਆਂ ਵਿੱਚੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ
No comments:
Post a Comment