ਹੁਸ਼ਿਆਰਪੁਰ, 14 ਮਈ:
ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਅੱਗ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ, ਤਾਂ ਜੋ ਅੱਗ ਦੀ ਲਪੇਟ ਵਿੱਚ ਆਏ ਝੁੱਗੀ-ਝੌਂਪੜੀ ਵਿੱਚ ਰਹਿੰਦੇ ਪਰਿਵਾਰਾਂ ਨੂੰ ਘਰੇਲੂ ਸਮਾਨ ਦੇ ਕੇ ਰਾਹਤ ਪਹੁੰਚਾਈ ਜਾ ਸਕੇ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਅਤੇ ਪੀੜਤ ਪਰਿਵਾਰ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਪਿੰਡ ਵਲੀਮ, ਮੰਨਣਹਾਣਾ ਅਤੇ ਪਿੰਡ ਮੁਖਲਿਆਣਾ ਦੇ ਪਰਿਵਾਰਾਂ ਦੀਆਂ ਝੁੱਗੀਆਂ ਅੱਗ ਦੀ ਲਪੇਟ ਵਿੱਚ ਆ ਗਈਆਂ ਸਨ ਅਤੇ ਇਨ੍ਹਾਂ ਪਰਿਵਾਰਾਂ ਦਾ ਘਰੇਲੂ ਸਮਾਨ ਪੂਰੀ ਤਰ੍ਹਾਂ ਸੜ ਗਿਆ ਸੀ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਤੁਰੰਤ ਸਕੱਤਰ ਜ਼ਿਲ੍ਹਾ ਰੈਡ ਕਰਾਸ ਨੂੰ ਨਿਰਦੇਸ਼ ਦਿੱਤੇ ਗਏ ਕਿ ਇਨ੍ਹਾਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਤੁਰੰਤ
ਲੋੜੀਂਦੀ ਮਦਦ ਕੀਤੀ ਜਾਵੇ।
ਉਧਰ ਸਮਾਨ ਦੀ ਵੰਡ ਕਰਨ ਦੌਰਾਨ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਲਈ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਚੁੱਕਿਆ ਇਹ ਕਦਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਜਿਥੇ ਸੋਸਾਇਟੀ ਵਲੋਂ ਹੋਰ ਵੀ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਉਥੇ ਸਾਂਝੀ ਰਸੋਈ ਪ੍ਰੋਜੈਕਟ ਵੀ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ।
ਇਸ ਮੌਕੇ ਜਿਨ੍ਹਾਂ ਪਰਿਵਾਰਾਂ ਨੂੰ ਘਰੇਲੂ ਸਮਾਨ ਵੰਡਿਆ ਗਿਆ, ਉਨ੍ਹਾਂ ਵਿੱਚ ਵਲੀਮ ਪਿੰਡ ਦੇ 5 ਪਰਿਵਾਰ, ਮੰਨਣਹਾਣਾ ਦੇ 19 ਅਤੇ ਮੁਖਲਿਆਣਾ ਦੇ 2 ਪਰਿਵਾਰ ਸ਼ਾਮਲ ਸਨ। ਇਨ੍ਹਾਂ ਪਰਿਵਾਰਾਂ ਨੂੰ ਬਰਤਨ ਕਿੱਟਾਂ, ਬਾਲਟੀਆ, ਤੋਲੀਏ, ਬੈਡ ਸ਼ੀਟਾਂ, ਮੱਛਰਦਾਨੀਆਂ, ਟੈਂਟ ਅਤੇ ਕੱਪੜੇ ਆਦਿ ਦੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।
No comments:
Post a Comment