- ਵਰਕਸ਼ਾਪ ਦੌਰਾਨ ਪੋਸਟ ਹਾਰਵੈਸਟ ਮੈਨੇਜਮੈਂਟ ਦੀ ਕਮੀ ਕਾਰਨ ਬਾਗਬਾਨੀ ਫ਼ਸਲਾਂ ਦੇ ਹੋ ਰਹੇ ਨੁਕਸਾਨ ਸਬੰਧੀ ਕੀਤਾ ਜਾਗਰੂਕ
ਹੁਸ਼ਿਆਰਪੁਰ, 30 ਮਈ: ਸੈਂਟਰ ਆਫ਼ ਐਕਸੀਲੈਂਸ ਫਾਰ ਫਰੂਟਸ ਖਨੌੜਾ ਵਿਖੇ ਕੌਮੀ ਬਾਗਬਾਨੀ ਮਿਸ਼ਨ ਵਲੋਂ ਅੰਬੈਂਸੀ ਆਫ਼ ਇਜ਼ਰਾਇਲ ਦੇ ਸਹਿਯੋਗ ਨਾਲ ਇਕ ਦਿਨਾਂ ਨੈਸ਼ਨਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦੌਰਾਨ ਡਾਇਰੈਕਟਰ ਬਾਗਬਾਨੀ ਕਮ ਮਿਸ਼ਨ ਡਾਇਰੈਕਟਰ, ਕੌਮੀ ਬਾਗਬਾਨੀ ਮਿਸ਼ਨ ਪੰਜਾਬ ਡਾ. ਪੁਸ਼ਪਿੰਦਰ ਸਿੰਘ ਔਲਖ ਨੇ ਪੋਸਟ ਹਾਰਵੈਸਟ ਮੈਨੇਜਮੈਂਟ ਦੀ ਕਮੀ ਕਾਰਨ ਬਾਗਬਾਨੀ ਫ਼ਸਲਾਂ ਦੇ ਹੋ ਰਹੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਅਤੇ ਜਾਗਰੂਕ ਵੀ ਕੀਤਾ। ਇਸ ਤੋਂ ਪਹਿਲਾਂ ਉਪ ਡਾਇਰੈਕਟਰ ਸ੍ਰੀ ਨਰੇਸ਼ ਕੁਮਾਰ ਨੇ ਵਰਕਸ਼ਾਪ ਦੀ ਸ਼ੁਰੂਆਤ ਵਿੱਚ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ।
ਇਸ ਤੋਂ ਬਾਅਦ ਇੰਟਰਨੈਸ਼ਨਲ ਕੋਆਪਰੇਸ਼ਨ ਸਾਇੰਸ ਐਂਡ ਐਗਰੀਕਲਚਰ ਅੰਬੈਂਸੀ ਆਫ਼ ਇਜ਼ਰਾਇਲ ਡੈਨ ਐਲਫ ਕਾਊਂਸਲਰ ਨੇ ਪੋਸਟ ਹਾਰਵੈਸਟ ਮੈਨੇਜਮੈਂਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਡਾ. ਨਮਿਤਾ ਨੇ ਭਾਰਤ ਵਿੱਚ ਪੀ.ਐਚ.ਐਮ. ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਡਾਇਰੈਕਟਰ ਡਾ. ਬੀ.ਵੀ.ਸੀ. ਮਹਾਜਨ ਵਲੋਂ ਪੰਜਾਬ ਵਿੱਚ ਪੋਸਟ ਹਾਰਵੈਸਟ ਮੈਨੇਜਮੈਂਟ ਦੇ ਮੌਜੂਦਾ ਸਥਿਤੀ ਅਤੇ ਜਰੂਰਤਾਂ ਬਾਰੇ ਦੱਸਿਆ ਗਿਆ। ਇਜ਼ਰਾਇਲ ਤੋਂ ਵਿਸ਼ੇਸ਼ ਤੌਰ 'ਤੇ ਆਏ ਪੀ.ਐਚ.ਐਮ. ਦੇ ਮਾਹਰ ਮੀਨਾਸ਼ੀ ਤਾਮਿਰ ਵਲੋਂ ਇਜ਼ਰਾਈਲ ਵਿੱਚ ਵੱਖ ਵੱਖ ਪ੍ਰਚਲਿਤ ਪੋਸਟ ਹਾਰਵੈਸਟ ਮੈਨੇਜਮੈਂਟ ਤਕਨੀਕਾਂ ਅਤੇ ਪੋਸਟ ਹਾਰਵੈਸਟ ਮੈਨੇਜਮੈਂਟ ਦੀ ਮੁਢਲੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਪੈਕ ਹਾਊਸ ਬਣਾਉਣ ਲਈ ਇਜ਼ਰਾਈਲੀ ਸਪੈਸੀਫਿਕੇਸ਼ਨਾਂ ਤੋਂ ਵਰਕਸ਼ਾਪ ਵਿੱਚ ਆਏ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ। ਇਸ ਉਪਰੰਤ ਰਾਊਂਡ ਟੇਬਲ ਵਾਰਤਾ ਦੌਰਾਨ ਭਾਰਤ ਦੇ ਵੱਖ ਵੱਖ ਰਾਜਾਂ ਵਿੱਚ ਬਣੇ ਸੈਂਟਰ ਆਫ਼ ਐਕਸੀਲੈਂਸ ਵਿਖੇ ਪੋਸਟ ਹਾਰਵੈਸਟ ਮੈਨੇਜਮੈਂਟ ਲਈ ਢੁਕਵੀਆਂ ਤਕਨੀਕਾਂ ਅਪਨਾਉਣ ਬਾਰੇ ਫੈਸਲਾ ਲਿਆ ਗਿਆ।
ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਹਰਜੀਤ ਸਿੰਘ, ਪ੍ਰੋਜੈਕਟ ਅਫ਼ਸਰ ਬਲਵਿੰਦਰ ਸਿੰਘ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਕਿਸਾਨ ਅਤੇ ਜ਼ਿਲ੍ਹੇ ਦੇ ਸਮੂਹ ਬਾਗਬਾਨੀ ਵਿਕਾਸ ਅਫ਼ਸਰ ਵੀ ਹਾਜ਼ਰ ਸਨ।
No comments:
Post a Comment