ਹੁਸ਼ਿਆਰਪੁਰ, 26 ਮਈ:
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਤਹਿਤ 'ਇੰਟਰਨੈਸ਼ਨਲ ਕਾਨਫਰੰਸ ਆਨ ਨਿਊ ਟੈਕਨਾਲੋਜੀ ਐਂਡ ਵੈਲਿਯੂ ਸਿਸਟਮ' 'ਤੇ ਇਕ ਵਿਸ਼ੇਸ਼ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ-ਕਮ-ਨੋਡਲ ਅਫ਼ਸਰ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਪੰਜਾਬ ਕਰਨਲ (ਰਿਟਾ:) ਸ੍ਰੀ ਦਲਵਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਬਹੁਪੱਖੀ ਸਖਸ਼ੀਅਤ ਨੂੰ ਉਭਾਰਨ ਲਈ ਇਹ ਸੈਮੀਨਾਰ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆ ਨੂੰ ਅਜਿਹੇ ਸੈਮੀਨਾਰਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ, ਤਾਂ ਜੋ ਸੈਮੀਨਾਰਾਂ ਦੌਰਾਨ ਦਿੱਤੀ ਜਾ ਰਹੀ ਜਾਣਕਾਰੀ ਸਦਕਾ ਉਹ ਆਪਣਾ ਭਵਿੱਖ ਉਜਵਲ ਬਣਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਅੰਦਰ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਤਹਿਤ ਵੱਖ-ਵੱਖ ਕੋਰਸ ਕਰਵਾਏ ਜਾ ਰਹੇ ਹਨ ਅਤੇ ਹੁਸ਼ਿਆਰਪੁਰ ਦਾ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਟ ਐਂਡ ਟੈਕਨਾਲੋਜੀ ਪੰਜਾਬ ਦਾ ਨੋਡਲ ਆਫਿਸ ਵੀ ਹੈ।
ਉਘੀ ਸਖਸ਼ੀਅਤ ਅਤੇ ਰਿਸੋਰਸ ਪਰਸਨ ਸ੍ਰੀ ਹਰਮੋਹਨ ਸਿੰਘ ਵਾਲੀਆ ਅਤੇ ਪ੍ਰੋ: ਪ੍ਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਆਪਣੀ ਪੜ੍ਹਾਈ ਪੂਰੀ ਕਰਨ। ਉਨ੍ਹਾਂ ਕਿਹਾ ਕਿ ਮਿਹਨਤ ਨਾਲ ਕੀਤੀ ਗਈ ਪੜ੍ਹਾਈ ਨਾਲ ਵਿਦਿਆਰਥੀ ਕੋਈ ਵੀ ਮੰਜ਼ਿਲ ਸਰ ਕਰ ਸਕਦੇ ਹਨ। ਇਸ ਮੌਕੇ ਪ੍ਰੋ: ਰੀਤੂ ਤਿਵਾੜੀ, ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਜਸਵੀਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਤੋਂ ਜਾਣੂ ਕਰਵਾਇਆ। ਸੈਮੀਨਾਰ ਦੌਰਾਨ ਸ੍ਰੀ ਰਛਪਾਲ ਸਿੰਘ, ਚਾਂਦਨੀ ਸ਼ਰਮਾ ਅਤੇ ਸ੍ਰੀ ਜਸਵਿੰਦਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਵਿਦਿਆਰਥੀ ਅਤੇ ਪ੍ਰਾਈਵੇਟ ਕਾਲਜਾਂ ਦਾ ਸਟਾਫ਼ ਹਾਜ਼ਰ ਸੀ।

No comments:
Post a Comment