ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ 'ਚ ਮੁਹੱਈਆ ਕਰਵਾਈਆਂ ਜਾਣਗੀਆਂ ਬੁਨਿਆਦੀ ਸਹੂਲਤਾਂ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 22 ਮਈ:
ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ (ਲਿਮ:) ਦੇ ਸੀ.ਐਸ.ਆਰ. ਹੈਡ ਸ੍ਰੀ ਸੁਨੀਲ ਕੁਮਾਰ ਪੋਮਰਾ ਅਤੇ ਐਨ.ਆਰ.ਆਈ. ਸ੍ਰੀ ਗੁਰਮਿੰਦਰ ਸਿੰਘ ਗੋਰਾਇਆਂ ਵਲੋਂ 'ਸਮਰਪਣ' ਪ੍ਰੋਜੈਕਟ ਲਈ ਯੋਗਦਾਨ ਪਾਇਆ ਗਿਆ ਹੈ ਅਤੇ ਉਨ੍ਹਾਂ 'ਸਮਰਪਣ' ਦੀ ਮੈਂਬਰਸ਼ਿਪ ਦੀ ਰਸੀਦ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਤੋਂ ਪ੍ਰਾਪਤ ਕੀਤੀ।
'ਸਮਰਪਣ' ਪ੍ਰੋਜੈਕਟ ਦਾ ਮੈਂਬਰ ਬਣਨ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਸ੍ਰੀ ਪੋਮਰਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪਤਨੀ ਸਵ: ਰਕਸ਼ਾ ਪੋਮਰਾ ਜੋ ਕਿ ਸਰਕਾਰੀ ਸਕੂਲ ਬੱਸੀ ਜਾਨਾ ਵਿਖੇ ਟੀਚਰ ਸਨ, ਦੀ ਯਾਦਗਾਰ 'ਤੇ 1000 ਰੁਪਏ ਦੀ ਰਾਸ਼ੀ 'ਸਮਰਪਣ' ਪ੍ਰੋਜੈਕਟ ਲਈ ਸੌਂਪਕੇ ਮੈਂਬਰਸ਼ਿਪ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਿਥੇ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ (ਲਿਮ:) ਵਲੋਂ ਸਮੇਂ-ਸਮੇਂ 'ਤੇ ਸਮਾਜ ਭਲਾਈ ਅਤੇ ਜ਼ਰੂਰਤਮੰਦਾਂ
ਲਈ ਕੰਮ ਕੀਤੇ ਜਾਂਦੇ ਹਨ, ਉਥੇ 'ਸਮਰਪਣ' ਦੇ ਮੈਂਬਰ ਬਣ ਕੇ ਉਹ ਬੇਹੱਦ ਖੁਸ਼ੀ ਮਹਿਸੂਸ ਕਰ ਰਹੇ ਹਨ।
ਇਸ ਦੌਰਾਨ ਐਨ.ਆਰ.ਆਈ. ਸ੍ਰੀ ਗੁਰਮਿੰਦਰ ਸਿੰਘ ਗੋਰਾਇਆਂ ਨਿਵਾਸੀ ਪਿੰਡ ਪੰਡੋਰੀ ਨੇ 'ਸਮਰਪਣ' ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਬੇਟੇ ਅੰਮ੍ਰਿਤਪਾਲ ਸਿੰਘ ਅਤੇ ਗੁਰਸਿਮਰਨ ਸਿੰਘ ਦੇ ਜਨਮ ਦਿਨ 'ਤੇ 25 ਹਜ਼ਾਰ ਰੁਪਏ ਦੀ ਰਾਸ਼ੀ 'ਸਮਰਪਣ' ਪ੍ਰੋਜੈਕਟ ਲਈ ਸੌਂਪੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।
ਸ੍ਰੀ ਵਿਪੁਲ ਉਜਵਲ ਨੇ ਦਾਨੀ ਸੱਜਣਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਹੀ 'ਸਮਰਪਣ' ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੀ ਅਗਵਾਈ ਵਿੱਚ 'ਸਮਰਪਣ' ਤਹਿਤ ਕਰੀਬ 17 ਹਜ਼ਾਰ ਤੋਂ ਵੱਧ ਦਾਨੀ ਸੱਜਣਾਂ ਨੂੰ ਮੈਂਬਰ ਬਣਾਇਆ ਗਿਆ ਹੈ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ, ਐਮ.ਐਲ.ਏਜ਼, ਅਧਿਕਾਰੀ ਅਤੇ ਹੋਰ ਸਖਸ਼ੀਅਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਵਲੋਂ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਕੀਤੇ ਦਾਨ ਸਦਕਾ ਕਰੀਬ 60 ਲੱਖ ਤੋਂ ਵੱਧ ਰੁਪਏ ਇਕੱਤਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦਾਨ ਨਾਲ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਥੇ ਸਭ ਤੋਂ ਪਹਿਲਾਂ ਸਕੂਲਾਂ ਨੂੰ ਡੈਸਕ ਪ੍ਰਦਾਨ ਕੀਤੇ ਜਾ ਰਹੇ ਹਨ, ਉਥੇ ਆਰ.ਓਜ਼, ਪੱਖੇ, ਗਰੀਨ ਬੋਰਡ, ਮੇਨ ਗੇਟ, ਫਸਟ ਏਡ ਬਾਕਸ ਆਦਿ ਵੀ ਪ੍ਰਦਾਨ ਕੀਤੇ ਜਾਣਗੇ।

No comments:
Post a Comment