ਹੁਸ਼ਿਆਰਪੁਰ, 17 ਮਈ:
ਕਰਨਲ ਦਲਵਿੰਦਰ ਸਿੰਘ (ਰਿਟਾ:) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ-ਕਮ-ਪ੍ਰਿੰਸੀਪਲ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਭਲਾਈ ਸਕੀਮ (4SW-੨ Scheme) ਤਹਿਤ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿੱਚ ਐਮ.ਐਸ.ਸੀ. (ਆਈ.ਟੀ.) ਪੀ.ਜੀ.ਡੀ.ਸੀ.ਏ., ਜਦਕਿ ਬੀ.ਐਸ.ਸੀ. (ਆਈ.ਟੀ.) ਕੋਰਸਾਂ ਵਿੱਚ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਤੋਂ ਇਲਾਵਾ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਨਾ-ਮਾਤਰ ਫੀਸ 'ਤੇ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਸਾਬਕਾ ਸੈਨਿਕਾਂ, ਉਨ੍ਹਾਂ ਦੇ ਬੱਚਿਆਂ, ਵਿਧਵਾਵਾਂ ਅਤੇ ਗਰੀਬ ਪਰਿਵਾਰਾਂ ਤੋਂ ਕੋਈ ਟਿਊਸ਼ਨ ਫੀਸ ਨਹੀਂ ਲਈ ਜਾਂਦੀ, ਬਲਕਿ ਕੁਝ ਪ੍ਰਬੰਧਕੀ ਖਰਚੇ ਹੀ ਲਏ ਜਾਂਦੇ ਹਨ। ਇਨ੍ਹਾਂ ਕੋਰਸਾਂ ਲਈ ਦੂਜੇ ਵਰਗਾਂ ਦੇ ਬੱਚੇ ਵੀ ਦਾਖ਼ਲਾ ਲੈ ਸਕਦੇ ਹਨ। ਦਾਖ਼ਲੇ ਲਈ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਲੈ ਕੇ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 10 ਵਜੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਪਹੁੰਚ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪ੍ਰੋਸਪੈਕਟਸ ਇੰਸਟੀਚਿਊਟ ਵਿੱਚ ਉਪਲਬੱਧ ਹਨ ਅਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਯੋਗ ਉਮੀਦਵਾਰਾਂ ਨੂੰ ਇਸ ਸਕੀਮ ਦਾ ਭਰਪੂਰ ਫਾਇਦਾ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਦੂਰ ਦਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਬੱਸ ਪਾਸ ਦੀ ਸੁਵਿਧਾ ਵੀ ਉਪਲਬੱਧ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ., ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੋਨ ਨੰ: 9478618790 ਅਤੇ 01882 246812 'ਤੇ ਸੰਪਰਕ ਕੀਤਾ ਜਾ ਸਕਦਾ ਹੈ।
No comments:
Post a Comment